ਲੁਧਿਆਣਾ: ਬੀਤੇ 2 ਦਿਨ ਦੇ ਵਿੱਚ ਪੰਜਾਬ ਅੰਦਰ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਕਈ ਥਾਵਾਂ 'ਤੇ ਹਲਕੀ ਬਾਰਿਸ਼ ਦੀ ਵੀ ਖ਼ਬਰਾਂ ਆਰੀਆ ਹਨ। ਲੁਧਿਆਣਾ ਦੇ ਵਿੱਚ ਵੀ ਬੀਤੇ ਦਿਨ ਤੋਂ ਹੀ ਬੱਦਲਵਾਈ ਅਤੇ ਹਲਕੀ ਬਾਰਿਸ਼ ਵਾਲਾ ਮੌਸਮ ਬਣਿਆ ਹੋਇਆ ਹੈ। ਜਿਸ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਹੁਣ ਠੰਢ ਦਾ ਆਗਾਜ਼ ਹੋ ਗਿਆ ਹੈ ਅਤੇ ਭਾਰਤ ਦੇ ਵਿੱਚ ਵੀ 4 ਤੋਂ 5 ਡਿਗਰੀ ਦੀ ਗਿਰਾਵਟ ਦੇਖੀ ਜਾ ਰਹੀ ਹੈ।
ਮੌਸਮ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਹੀ ਇਹ ਵੱਡੀ ਗੱਲ - ਸਹਾਇਕ ਵਿਗਿਆਨੀ
ਪੱਛਮੀ ਚੱਕਰਵਾਤ ਤੋਂ ਬਾਅਦ ਮੌਸਮ ਦਾ ਬਦਲਿਆ ਮਿਜ਼ਾਜ਼, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਹਾ ਠੰਢ ਦਾ ਆਗਾਜ਼ ਹੋਇਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ ਕੁਲਵਿੰਦਰ ਕੌਰ ਨੇ ਕਿਹਾ ਕਿ ਮੌਸਮ ਦੇ ਵਿੱਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਪੱਛਮੀ ਚੱਕਰਵਾਤ ਕਰਕੇ ਹੀ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਬੀਤੇ ਹਫ਼ਤਿਆਂ ਦੇ ਵਿੱਚ ਜੋ ਕਾਫ਼ੀ ਗਰਮੀ ਪੈ ਰਹੀ ਸੀ। ਉਸ ਤੋਂ ਕਾਫ਼ੀ ਲੋਕਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹੁਣ ਠੰਡ ਦਾ ਆਗਾਜ਼ ਹੋ ਗਿਆ ਹੈ। ਪਰ ਇਸ ਨਾਲ ਝੋਨੇ ਦੀ ਕਟਾਈ ਵੀ ਲੇਟ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਆਉਂਦੇ ਦਿਨਾਂ ਵਿੱਚ ਪਾਰਾ ਹੋਰ ਹੇਠਾਂ ਡਿੱਗੇਗਾ ਅਤੇ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ:- ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਕੱਢੀ ਸਰਕਾਰਾਂ ਖਿਲਾਫ ਭੜਾਸ