ਲੁਧਿਆਣਾ:ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਲੁਧਿਆਣਾ ਦੇ ਵਿੱਚ ਨਹਿਰੂ ਸਿਧਾਂਤ ਕੇਂਦਰ ਦੇ ਵਿੱਚ ਸਤਪਾਲ ਮਿੱਤਲ ਸੰਸਥਾ ਵੱਲੋਂ 2019 ਦੇ ਸਨਮਾਨ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਮੰਚ ਤੋਂ ਸੰਬੋਧਿਤ ਕਰਦਿਆਂ ਜਿੱਥੇ ਜੰਮੂ ਕਸ਼ਮੀਰ ਦੇ ਹਾਲਾਤ ਪਹਿਲਾਂ ਨਾਲੋਂ ਸੁਧਰਨ ਦੀ ਗੱਲ ਕੀਤੀ, ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵਧਾਈ ਵੀ ਦਿੱਤੀ।
ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ਭਰ 'ਚ ਮਨਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਹਮੇਸ਼ਾ ਨਾਮ ਜਪੋ ਕਿਰਤ ਕਰੋ ਅਤੇ 'ਵੰਡ ਕੇ ਛਕੋ' ਦਾ ਉਪਦੇਸ਼ ਦਿੱਤਾ ਸੀ।
ਇਸ ਤੋਂ ਬਾਅਦ ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਯੁੱਧਿਆ ਬਾਰੇ ਕੀਤੇ ਫ਼ੈਸਲੇ ਸਬੰਧੀ ਵੀ ਕਿਹਾ ਕਿ ਦੇਸ਼ ਵਾਸੀਆਂ ਨੇ ਇਸ ਫੈਸਲੇ ਨੂੰ ਖੁਸ਼ੀ ਨਾਲ ਮੰਨਿਆ ਹੈ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਦੇਸ਼ ਵਿੱਚ ਹੁਣ ਸ਼ਾਂਤੀ ਦਾ ਮਾਹੌਲ ਹੈ।