ਲੁਧਿਆਣਾ : ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਭਾਜਪਾ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਨਾ ਕਰਨ ਦੀ ਤਿਆਰੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਰਾਤ ਤੋਂ ਬਾਅਦ ਸਵੇਰਾ ਜ਼ਰੂਰ ਹੁੰਦਾ ਹੈ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਹਰ ਹਾਲਤ ਵਿੱਚ ਰੱਦ ਕਰਨੇ ਪੈਣਗੇ।
ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨਾਂ ਵੱਲੋਂ ਵਾਡਰਾ ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਕਈ ਮੀਟਿੰਗਾਂ ਬੇਸਿੱਟਾ ਰਹਿਣ ਦੇ ਬਾਵਜੂਦ ਕੇਂਦਰ ਸਰਕਾਰ ਇਹ ਨਹੀਂ ਕਹਿ ਸਕਦੀ ਕਿ ਖੇਤੀ ਕਾਨੂੰਨਾਂ ਦਾ ਕੁਝ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਰੱਦ ਕਰਵਾਉਣਾ ਬੇਹੱਦ ਜ਼ਰੂਰੀ ਹੈ ਜਿਸ ਲਈ ਸਾਰੀ ਪਾਰਟੀਆਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ।