ਲੁਧਿਆਣਾ:ਜ਼ਿਲ੍ਹੇ ਦੇ ਵਿੱਚ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਇੱਕ ਰੋਸ ਮਾਰਚ ਵਿੱਚ ਕੱਢਿਆ ਗਿਆ। ਕਿਉਂਕਿ ਬੀਤੇ ਦਿਨ ਇੱਕ ਮਹਿਲਾ ਜਿਸ ਨੇ ਸਿਮਰਜੀਤ ਬੈਂਸ (Simerjit Bains) ਤੇ ਬਲਾਤਕਾਰ ਦੇ ਇਲਜ਼ਾਮ ਲਗਾਏ ਸਨ, ਉਸ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ ਅਤੇ ਇਸੇ ਨੂੰ ਲੈ ਕੇ ਅਕਾਲੀ ਦਲ ਦੇ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਇੱਕ ਮਾਰਚ ਕੱਢਿਆ ਗਿਆ।
ਗਧੇ ਤੇ ਹਰੀਸ਼ ਰਾਏ ਢਾਂਡਾ (Harish Rai Dhanda) ਦੇ ਪੁਤਲੇ ਨੂੰ ਬਿਠਾਇਆ ਗਿਆ ਅਤੇ ਕਿਹਾ ਕਿ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ, ਜਦੋਂਕਿ ਇਸ ਦੌਰਾਨ ਸੁਖਬੀਰ ਬਾਦਲ (Sukhbir Badal) ਵੀ ਲੁਧਿਆਣਾ ਵਿੱਚ ਹੀ ਹਨ ਅਤੇ ਉਨ੍ਹਾਂ ਨੂੰ ਚੂੜੀਆਂ ਦਿਖਾਉਣ ਲਈ ਜਦੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਅੱਗੇ ਵਧੇ, ਤਾਂ ਉਨ੍ਹਾਂ ਨੂੰ ਮੌਕੇ ਤੇ ਹੀ ਰੋਕ ਲਿਆ ਗਿਆ।
ਪ੍ਰਦਰਸ਼ਨ ਦੇ ਦੌਰਾਨ ਬੈਂਸ ਤੇ ਇਲਜ਼ਾਮ ਲਗਾਉਣ ਵਾਲੀ ਦੂਸਰੀ ਮਹਿਲਾ ਵੀ ਮੌਕੇ ਤੇ ਪਹੁੰਚ ਗਈ। ਜਿਸ ਨੇ ਬੈਂਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਇਸ ਦੌਰਾਨ ਅਕਾਲੀ ਦਲ ਦੇ ਵੀ ਕੁਝ ਵਰਕਰ ਮੌਕੇ ਤੇ ਪਹੁੰਚ ਗਏ। ਮਾਹੌਲ ਤਣਾਅਪੂਰਨ ਹੋ ਗਿਆ, ਪਰ ਪੁਲਿਸ ਨੇ ਮਾਹੌਲ ਸ਼ਾਂਤ ਕਰਵਾਇਆ।