ਲੁਧਿਆਣਾ: ਲੁਧਿਆਣਾ ਦੇ ਵਿੱਚ ਪੈਨਸ਼ਨ ਬਹਾਲੀ ਨੂੰ ਲੈ ਕੇ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਵੱਲੋਂ ਲੁਧਿਆਣਾ ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ 'ਤੇ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਜਲੰਧਰ ਬਾਈਪਾਸ 'ਤੇ ਵੱਡਾ ਜਾਮ ਲਾਇਆ ਗਿਆ।
ਪਹਿਲਾਂ ਕਿਸਾਨਾਂ ਵੱਲੋਂ 'ਤੇ ਬਾਅਦ ਵਿੱਚ ਪੁਰਾਣੀ ਪੈਨਸ਼ਨ ਨੂੰ ਲੈ ਕੇ ਰੋਡ ਜਾਮ ਕੀਤਾ ਗਿਆ। ਹਜ਼ਾਰਾਂ ਦੀ ਤਾਦਾਦ 'ਚ ਇਕੱਠੇ ਹੋਏ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਇੱਕ ਵਿਧਾਇਕ ਬਣਨ 'ਤੇ ਪੈਨਸ਼ਨ ਲੱਗਦੀ ਹੈ। ਕਈ ਵਿਧਾਇਕ ਜੋ ਕਈ ਵਾਰ ਜਿੱਤ ਚੁੱਕੇ ਹਨ। ਉਨ੍ਹਾਂ ਨੂੰ ਤਾਂ ਕਈ-ਕਈ ਪੈਨਸ਼ਨਾਂ ਮਿਲਦੀਆਂ ਹਨ ਪਰ ਮੁਲਜ਼ਮਾਂ ਤੋਂ ਇਹ ਹੱਕ ਖੋਹਿਆ ਜਾ ਰਿਹਾ ਹੈ।