ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਲਈ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਆਖਰੀ ਦਿਨ ਦਿੱਗਜ ਲਗਾਤਾਰ ਆਪੋ ਆਪਣੇ ਉਮੀਦਵਾਰਾਂ ਦੇ ਹੱਕ ’ਚ ਜੋਸ਼ੋ ਖਰੋਸ ਨਾਲ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ।
ਆਪ ਦੇ ਸਟਾਰ ਪ੍ਰਚਾਰਕ ਅਤੇ ਸੀਐੱਮ ਉਮੀਦਵਾਰ ਬਣਨ ਤੋਂ ਬਾਅਦ ਪਹਿਲੀ ਵਾਰ ਭਗਵੰਤ ਮਾਨ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਵਰਕਰ ਉਨ੍ਹਾਂ ਦੀ ਉਡੀਕ ਕਰਦੇ ਰਹੇ ਅਤੇ ਭਗਵੰਤ ਮਾਨ ਆਪਣੀ ਕਾਰ ਚ ਹੀ ਹੱਥ ਹਿਲਾਉਂਦੇ ਉੱਥੋਂ ਚਲੇ ਗਏ ਜਿਸ ਕਰਕੇ ਵਰਕਰਾਂ ਨੂੰ ਭਗਵੰਤ ਮਾਨ ਦੇ ਦੂਰੋਂ ਹੀ ਦੀਦਾਰੇ ਕਰਨੇ ਪਏ।
ਲੁਧਿਆਣਾ ਚ ਭਗਵੰਤ ਮਾਨ ਵੱਲੋਂ ਰੋਡ ਸ਼ੋਅ ਜਾਣਕਾਰੀ ਅਨੁਸਾਰ ਭਗਵੰਤ ਮਾਨ ਨੂੰ ਸ਼ਾਰਟ ਕੱਟ ਲੈਣ ਦੀ ਥਾਂ ਵਰਕਰਾਂ ਨਾਲ ਮਿਲਣ ਲਈ ਖਾਸ ਤੌਰ ’ਤੇ ਸੱਦਿਆ ਵੀ ਗਿਆ ਸੀ ਪਰ ਸਮਾਂ ਘੱਟ ਹੋਣ ਕਰਕੇ ਉਹ ਚਲੇ ਗਏ। ਭਗਵੰਤ ਮਾਨ ਦੇ ਸਵਾਗਤ ਲਈ ਲੁਧਿਆਣਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੱਧੂ ਵੀ ਪੁੱਜੇ ਪਰ ਭਗਵੰਤ ਮਾਨ ਉਨ੍ਹਾਂ ਨੂੰ ਨਹੀਂ ਮਿਲ ਸਕੇ ਸਿਰਫ ਉਨ੍ਹਾਂ ਨੂੰ ਆਪਣੇ ਨਾਲ ਗੱਡੀ ਦੀ ਛੱਤ ’ਤੇ ਬਿਠਾਇਆ ਅਤੇ ਕੁਝ ਦੂਰ ਜਾ ਕੇ ਉਤਾਰ ਦਿੱਤਾ।
ਜ਼ਿਕਰ ਏ ਖਾਸ ਹੈ ਕਿ ਆਦਰਸ਼ ਚੋਣ ਜ਼ਾਬਤਾ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੱਗਿਆ ਹੋਇਆ ਹੈ ਅਤੇ ਇਸ ਕਰਕੇ ਅੱਜ ਸ਼ਾਮ ਨੂੰ ਚੋਣ ਪ੍ਰਚਾਰ ਥੰਮ ਜਾਵੇਗਾ, 20 ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ ਜਦੋਂਕਿ 10 ਮਾਰਚ ਨੂੰ ਇੰਨ੍ਹਾਂ ਦੇ ਨਤੀਜੇ ਐਲਾਨੇ ਜਾਣਗੇ।
ਇਹ ਵੀ ਪੜ੍ਹੋ:ਕਾਂਗਰਸ ਨੇ ਵਿਧਾਇਕ ਤਰਸੇਮ ਡੀਸੀ ਨੂੰ ਦਿਖਾਇਆ ਬਾਹਰ ਦਾ ਰਸਤਾ