ਲੁਧਿਆਣਾ: ਸ਼ਹਿਰ ਦੀ ਪੁਲਿਸ ਵੱਲੋਂ ਸ਼ੁਕਰਵਾਰ ਨੂੰ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਹੋਰ ਭੀੜ ਵਾਲੇ ਇਲਾਕੇ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਅਤੇ ਐਂਟੀ ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਵੀ ਮੌਜੂਦ ਰਹੀਆਂ। ਪੁਲਿਸ ਅਫਸਰਾਂ ਨੇ ਦੱਸਿਆ ਕਿ ਇਹ ਰੁਟੀਨ ਚੈਕਿੰਗ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਅਫ਼ਸਰ ਜਗਜੀਤ ਸਿੰਘ ਸਰਾਂ ਨੇ ਦੱਸਿਆ ਕਿ ਇਹ ਰੁਟੀਨ ਚੈਕਿੰਗ ਹੈ ਅਤੇ ਪੁਲਿਸ ਵਿਭਾਗ ਵੱਲੋਂ ਅਕਸਰ ਹੀ ਅਜਿਹੇ ਤਲਾਸ਼ੀ ਅਭਿਆਨ ਚਲਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕ ਦੀ ਸੁਰੱਖਿਆ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਪੁਲਿਸ ਵੱਲੋਂ ਅਜਿਹੀ ਤਲਾਸ਼ੀ ਮੁਹਿੰਮ ਅਕਸਰ ਚਲਾਈ ਜਾਂਦੀ ਹੈ।