ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਜਿਥੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਵਧਾਈਆਂ ਗਈਆਂ ਹਨ,ਉਥੇ ਹੀ ਹੁਣ ਸੰਯੁਕਤ ਸਮਾਜ ਮੋਰਚਾ ਵਲੋਂ ਵੀ ਸਰਗਰਮੀ ਦਿਖਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਅੱਜ ਸੰਯੁਕਤ ਸਮਾਜ ਮੋਰਚਾ ਵਲੋਂ ਦਸ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ।
ਸੰਯੁਕਤ ਸਮਾਜ ਮੋਰਚੇ ਵੱਲੋਂ ਨਵਦੀਪ ਸੰਘਾ ਨੂੰ ਮੋਗਾ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਨਵਦੀਪ ਸੰਘਾ ਆਮ ਆਦਮੀ ਪਾਰਟੀ ਦੇ ਆਗੂ ਸਨ ਅਤੇ ਆਮ ਆਦਮੀ ਪਾਰਟੀ ਤੋਂ ਟਿਕਟ ਦੇ ਚਾਹਵਾਨ ਵੀ ਸਨ ਪਰ ਟਿਕਟ ਨਾ ਮਿਲਣ ਕਰਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਅਤੇ ਸੰਯੁਕਤ ਸਮਾਜ ਮੋਰਚੇ ਵੱਲੋਂ ਉਨ੍ਹਾਂ ਨੂੰ ਹੁਣ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
ਨਵਦੀਪ ਸੰਘਾ ਨੂੰ ਬਣਾਇਆ ਆਪਣਾ ਉਮੀਦਵਾਰ ਇਹ ਵੀ ਪੜ੍ਹੋ :ਬੀਕੇਯੂ ਕ੍ਰਾਂਤੀਕਾਰੀ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
ਨਵਦੀਪ ਸੰਘਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਵਿਸ਼ੇਸ਼ ਤੌਰ 'ਤੇ ਸੰਯੁਕਤ ਸਮਾਜ ਮੋਰਚੇ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਖਿਲਾਫ਼ ਡਟ ਕੇ ਲੜਾਈ ਲੜਨਗੇ ਅਤੇ ਉਮੀਦ ਹੈ ਕਿ ਮੋਗਾ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਜਿਤਾਉਣਗੇ। ਉਨ੍ਹਾਂ ਨਾਲ ਹੀ ਕਿਹਾ ਕਿ 'ਆਪ' ਵਲੋਂ ਉਨ੍ਹਾਂ ਦੀ ਟਿਕਟ ਕੱਟ ਕੇ ਕਿਸੇ ਹੋਰ ਨੂੰ ਦੇ ਦਿੱਤੀ ਗਈ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਕਿ ਟਿਕਟ ਵੇਗਣ ਦੇ ਇਲਜ਼ਾਮ 'ਆਪ' 'ਤੇ ਲੱਗਦੇ ਹਨ ਤਾਂ ਉਨ੍ਹਾਂ ਗੋਲਮੋਲ ਜਵਾਬ ਦਿੱਤਾ ਕਿ ਜਿਥੇ ਅੱਗ ਹੁੰਦੀ ਹੈ ਤਾਂ ਧੂੰਆਂ ਜ਼ਰੂਰ ਉਠਦਾ ਹੈ।
ਇਹ ਵੀ ਪੜ੍ਹੋ :ਕਿਸਾਨਾਂ ਦਾ ਵੱਡਾ ਧਮਾਕਾ, ਉੱਤਰੇ ਚੋਣ ਮੈਦਾਨ 'ਚ