ਲੁਧਿਆਣਾ :ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਲੁਧਿਆਣਾ ਜ਼ੋਨ-ਡੀ ਵਿਖੇ ਤੈਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਮਾਹੀ ਰਾਮ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਰਹਿਣਾ ਵਾਲਾ ਹੈ।
8000 ਰੁਪਏ ਲੈ ਚੁੱਕਾ :ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।
ਲੁਧਿਆਣਾ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਕੂੜਾ ਚੁੱਕਣ ਵਾਲੇ ਤੋਂ ਮੰਗੀ 4000 ਰੁਪਏ ਰਿਸ਼ਵਤ - ਪੰਜਾਬ ਦੀਆਂ ਵੱਡੀਆਂ ਖਬਰਾਂ
ਲੁਧਿਆਣਾ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਉਸ ਨੇ ਕੂੜਾ ਚੁੱਕਣ ਵਾਲੇ ਮੁਲਾਜ਼ਮ ਤੋਂ 4000 ਰੁਪਏ ਰਿਸ਼ਵਤ ਲਈ ਹੈ।
ਲੁਧਿਆਣਾ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਕੂੜਾ ਚੁੱਕਣ ਵਾਲੇ ਮੁਲਾਜ਼ਮ ਤੋਂ ਮੰਗੀ 4000 ਰੁਪਏ ਰਿਸ਼ਵਤ
ਉਨ੍ਹਾਂ ਦੱਸਿਆ ਕਿ ਇੰਸਪੈਕਟਰ ਲਗਾਤਾਰ ਪੀੜਿਤ ਨੂੰ ਤੰਗ-ਪਰੇਸ਼ਾਨ ਕਰ ਰਿਹਾ ਸੀ ਅਤੇ ਉਸ ਨੂੰ ਪੈਸੇ ਦੇਣ ਦਾ ਦਬਾਅ ਬਣਾ ਰਿਹਾ ਸੀ, ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਪੀੜਤ ਨੇ ਵਿਜੀਲੈਂਸ ਬਿਉਰੋ ਲੁਧਿਆਣਾ ਨੂੰ ਦਿੱਤੀ ਅਤੇ ਅੱਜ ਟ੍ਰੈਪ ਲਾ ਕੇ ਚਾਰ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵਲੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਮੁਲਜ਼ਮ ਦਾ ਨਾਂ ਜਤਿੰਦਰ ਕੁਮਾਰ ਹੈ।