ਪੰਜਾਬ

punjab

ETV Bharat / state

ਪੁਲਿਸ ਮੁਲਾਜ਼ਮਾਂ ਨੂੰ ਵੰਡੇ ਸੈਨੇਟਾਈਜ਼ਰ ਤੇ ਮਾਸਕ - ਪੁਲਿਸ ਮੁਲਾਜ਼ਮਾਂ ਨੂੰ ਵੰਡੇ ਸੈਨੇਟਾਈਜ਼ਰ ਤੇ ਮਾਸਕ

ਲੁਧਿਆਣਾ 'ਚ ਡਾਕਟਰਾਂ ਨੇ ਕਰਫਿਊ ਦੌਰਾਨ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਮੁਫ਼ਤ ਹੈਂਡ ਸੈਨੇਟਾਈਜ਼ਰ ਤੇ ਮਾਸਕ ਵੰਡੇ।

sanitizar
sanitizar

By

Published : Mar 26, 2020, 3:16 PM IST

ਲੁਧਿਆਣਾ: ਕੋਰੋਨਾ ਵਾਇਰਸ ਦੇ ਚੱਲਦਿਆਂ ਲੁਧਿਆਣਾ ਪੁਲਿਸ ਕਰਫ਼ਿਊ ਦੌਰਾਨ ਮੁਸਤੈਦੀ ਵਿਖਾ ਕੇ ਸਖ਼ਤੀ ਵਰਤ ਰਹੀ ਹੈ। ਇਥੇ ਸਿਹਤ ਵਿਭਾਗ ਵੀ ਆਪਣਾ ਫਰਜ਼ ਚੰਗੀ ਤਰ੍ਹਾਂ ਨਿਭਾ ਰਿਹਾ ਹੈ। ਸਿਹਤ ਅਧਿਕਾਰੀ ਪੁਲਿਸ ਮੁਲਾਜ਼ਮਾਂ ਨੂੰ ਹੈਂਡ ਸੈਨੇਟਾਈਜ਼ਰ ਅਤੇ ਮਾਸਕ ਆਦਿ ਵੀ ਮੁਹੱਈਆ ਕਰਵਾ ਰਹੇ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਆਪਣੀ ਸਿਹਤ ਦਾ ਖ਼ਿਆਲ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਲੁਧਿਆਣਾ ਦੇ ਪਾਲ ਹਸਪਤਾਲ ਚ ਕੰਮ ਕਰਨ ਵਾਲੇ ਫਾਰਮਾਸਿਸਟ ਸਚਿਨ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਿਨ-ਰਾਤ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਮੁਫ਼ਤ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਸੜਕਾਂ ਤੇ ਡਿਊਟੀ ਨਿਭਾ ਰਹੇ ਹਨ। ਇਸ ਕਰਕੇ ਉਨ੍ਹਾਂ ਨੂੰ ਵੀ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ।

ਵੀਡੀਓ


ਦੂਜੇ ਪਾਸੇ, ਲੁਧਿਆਣਾ ਦੇ ਏਸੀਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਕਰਫਿਊ ਨੂੰ ਲਾਗੂ ਕਰਾਉਣ ਲਈ ਜਿੱਥੇ ਪੁਲਿਸ ਲੋਕਾਂ ਤੋਂ ਸਹਿਯੋਗ ਦੀ ਮੰਗ ਕਰ ਰਹੀ ਹੈ, ਉੱਥੇ ਹੀ ਉਨ੍ਹਾਂ ਨੂੰ ਸਖ਼ਤ ਤਾੜਨਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਕਰਫਿਊ ਨੂੰ ਕਾਮਯਾਬ ਬਣਾਉਣ ਲਈ ਪੁਲਿਸ ਦੀ ਮਦਦ ਕਰਨ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ।

For All Latest Updates

ABOUT THE AUTHOR

...view details