ਲੁਧਿਆਣਾ : ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮੋਰਚੇ ਵਲੋਂ 17 ਉਮੀਦਵਾਰਾਂ ਦੇ ਨਾਮ ਐਲਾਨੇ ਗਏ ਹਨ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ ਹੈ। ਸੰਯੁਕਤ ਸਮਾਜ ਮੋਰਚਾ ਵਲੋਂ ਬਾਕੀ ਉਮੀਦਵਾਰਾਂ ਦਾ ਐਲਾਨ ਭਲਕੇ ਜਾਂ 21 ਜਨਵਰੀ ਨੂੰ ਕੀਤਾ ਜਾ ਸਕਦਾ ਹੈ।
ਸੰਯੁਕਤ ਸਮਾਜ ਮੋਰਚਾ ਵਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਇੰਨਾਂ ਉਮੀਦਵਾਰਾਂ ਦਾ ਕੀਤਾ ਅੱਜ ਐਲਾਨ :
ਧਰਮਕੋਟ ਤੋਂ ਹਰਪ੍ਰੀਤ ਸਿੰਘ
ਜ਼ੀਰਾ ਤੋਂ ਮੇਘ ਰਾਜ ਰਲਾ
ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ
ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ
ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ
ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ
ਰਾਜਪੁਰਾ ਤੋਂ ਹਰਵਿੰਦਰ ਸਿੰਘ
ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ
ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ
ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ
ਰੋਪੜ ਤੋਂ ਦਵਿੰਦਰ ਸਿੰਘ
ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ
ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ
ਨਕੋਦਰ ਤੋਂ ਮਨਦੀਪ ਸਿੰਘ ਸਰਪੰਚ
ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ
ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ
ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ
ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕਰਨ ਨਾਲ ਸੰਯੁਕਤ ਸਮਾਜ ਮੋਰਚਾ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 57 ਹੋ ਗਈ ਹੈ, ਜਿਸ 'ਚੋਂ 10 ਉਮੀਦਵਾਰਾਂ ਦਾ ਐਲਾਨ ਸੰਯੁਕਤ ਸੰਘਰਸ਼ ਮੋਰਚਾ ਵਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ :ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਕੀਤਾ ਐਲਾਨ