ਲੁਧਿਆਣਾ: ਕਰੋਨਾ ਮਹਾਂਮਾਰੀ ਕਾਰਨ ਮਾਰਚ ਮਹੀਨੇ ਤੋਂ ਬਾਅਦ ਬੰਦ ਹੋਏ ਦੇਸ਼ ਭਰ ਦੇ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਲੁਧਿਆਣਾ ਦੇ ਸਮਿੱਟਰੀ ਰੋਡ ਤੇ ਸਥਿੱਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀ ਆਉਣੇ ਸ਼ੁਰੂ ਹੋ ਗਏ ਹਨ।
ਪੰਜਾਬ 'ਚ ਖੁੱਲ੍ਹੇ ਸਕੂਲ: ਅਧਿਆਪਕਾਂ ਨੇ ਵਿਦਿਆਰਥੀਆਂ ਦਾ ਫੁੱਲਾਂ ਨਾਲ ਕੀਤਾ ਸਵਾਗਤ
ਕਰੋਨਾ ਮਹਾਂਮਾਰੀ ਕਾਰਨ ਮਾਰਚ ਮਹੀਨੇ ਤੋਂ ਬਾਅਦ ਬੰਦ ਹੋਏ ਦੇਸ਼ ਭਰ ਦੇ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਲੁਧਿਆਣਾ ਦੇ ਸਮਿੱਟਰੀ ਰੋਡ ਤੇ ਸਥਿੱਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀ ਆਉਣੇ ਸ਼ੁਰੂ ਹੋ ਗਏ ਹੈ।
ਇਸ ਮੌਕੇ ਵਿਦਿਆਰਥੀ ਕਾਫੀ ਖੁਸ਼ ਦਿਖਾਈ ਦਿੱਤੇ। ਸਕੂਲ 'ਚ ਦਾਖਲ ਹੁੰਦਿਆਂ ਹੀ ਉਨ੍ਹਾਂ ਨੇ ਮੱਥਾ ਟੇਕਿਆ, ਇਸ ਦੌਰਾਨ ਵਿਦਿਆਰਥੀਆਂ 'ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਉਨ੍ਹਾਂ ਦਾ ਪਾਰਾ ਚੈੱਕ ਕੀਤਾ ਗਿਆ। ਜਿਸ ਤੋਂ ਬਾਅਦ ਹੱਥ ਸੈਨੇਟਾਈਜ਼ ਕੀਤੇ ਗਏ। ਵਿਦਿਆਰਥੀਆਂ ਨੇ ਕਿਹਾ ਕਿ ਕਈ ਮਹੀਨਿਆਂ ਬਾਅਦ ਅੱਜ ਸਕੂਲ ਆ ਕੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ ਹਾਲਾਂਕਿ ਪੜ੍ਹਾਈ ਦਾ ਆਨਲਾਈਨ ਵੀ ਚੱਲ ਰਹੀ ਸੀ ਪਰ ਮੋਬਾਇਲ ਕਰਕੇ ਅੱਖਾਂ 'ਤੇ ਅਸਰ ਜ਼ਿਆਦਾ ਪੈ ਰਿਹਾ ਸੀ। ਇਸ ਤੋਂ ਇਲਾਵਾ ਵਾਰ ਵਾਰ ਟੀਚਰਾਂ ਨਾਲ ਸੰਪਰਕ ਵੀ ਨਹੀਂ ਹੁੰਦਾ ਸੀ ਪਰ ਹੁਣ ਬੋਰਡ ਦੀ ਪੜ੍ਹਾਈ ਕਰਕੇ ਉਨ੍ਹਾਂ ਨੂੰ ਕਾਫੀ ਸੌਖਾ ਹੋਵੇਗਾ ਅਤੇ ਆਸਾਨੀ ਨਾਲ ਪੜ੍ਹ ਸਕਣਗੇ। ਉਨ੍ਹਾਂ ਨੇ ਕਿਹਾ ਕਿ ਆਪਣੇ ਮਾਪਿਆਂ ਦੀ ਮਰਜ਼ੀ ਨਾਲ ਉਹ ਸਕੂਲ ਆਏ ਹਨ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਕੂਲ ਵਿੱਚ ਦਾਖਲ ਹੋਣ ਸਮੇਂ ਮਾਸਕ ਪਾਉਣਾ ਲਾਜ਼ਮੀ ਹੈ, ਉਨ੍ਹਾਂ ਦੇ ਹੱਥ ਸੈਨੇਟਾਈਜ਼ ਕੀਤੇ ਜਾਂਦੇ ਹਨ ਅਤੇ ਸਕੂਲ ਵੱਲੋਂ ਉਨ੍ਹਾਂ ਦਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਨਲਾਈਨ ਕਲਾਸਾਂ ਵੀ ਵੱਖਰੀਆਂ ਜਾਰੀ ਹੈ।