ਪੰਜਾਬ

punjab

ETV Bharat / state

ਸੰਯੁਕਤ ਸਮਾਜ ਮੋਰਚੇ ਵੱਲੋਂ ਨਹੀਂ ਜਾਰੀ ਕੀਤੀ ਗਈ ਦੂਜੀ ਲਿਸਟ - ਸੰਯੁਕਤ ਸਮਾਜ ਮੋਰਚੇ ਵੱਲੋਂ ਨਹੀਂ ਜਾਰੀ ਕੀਤੀ ਗਈ ਦੂਜੀ ਲਿਸਟ

ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਟਿਕਟਾਂ ਤੇ ਸਹਿਮਤੀ ਨਾ ਬਣਨ ਕਰਕੇ ਦੂਜੀ ਸੂਚੀ ਜਾਰੀ ਨਹੀਂ ਕੀਤੀ ਗਈ, ਜਿਸ ਕਰਕੇ ਕਿਸਾਨ ਆਗੂਆਂ ਨੇ ਕਿਹਾ ਕਿ ਫ਼ਿਲਹਾਲ ਸੂਚੀ ਬਣਨ ਨੂੰ ਸਮਾਂ ਲੱਗ ਰਿਹਾ ਹੈ ਅਤੇ ਉਹ ਕੁਝ ਜਿਨ੍ਹਾਂ ਦੇ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਦੂਜੀ ਸੂਚੀ ਬਾਰੇ ਖੁਲਾਸਾ ਕਰਨਗੇ।

ਸੰਯੁਕਤ ਸਮਾਜ ਮੋਰਚੇ ਵੱਲੋਂ ਨਹੀਂ ਜਾਰੀ ਕੀਤੀ ਗਈ ਦੂਜੀ ਲਿਸਟ
ਸੰਯੁਕਤ ਸਮਾਜ ਮੋਰਚੇ ਵੱਲੋਂ ਨਹੀਂ ਜਾਰੀ ਕੀਤੀ ਗਈ ਦੂਜੀ ਲਿਸਟ

By

Published : Jan 16, 2022, 10:39 PM IST

ਲੁਧਿਆਣਾ: ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਟਿਕਟਾਂ ਤੇ ਸਹਿਮਤੀ ਨਾ ਬਣਨ ਕਰਕੇ ਦੂਜੀ ਸੂਚੀ ਜਾਰੀ ਨਹੀਂ ਕੀਤੀ ਗਈ, ਜਿਸ ਕਰਕੇ ਕਿਸਾਨ ਆਗੂਆਂ ਨੇ ਕਿਹਾ ਕਿ ਫ਼ਿਲਹਾਲ ਸੂਚੀ ਬਣਨ ਨੂੰ ਸਮਾਂ ਲੱਗ ਰਿਹਾ ਹੈ ਅਤੇ ਉਹ ਕੁਝ ਜਿਨ੍ਹਾਂ ਦੇ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਦੂਜੀ ਸੂਚੀ ਬਾਰੇ ਖੁਲਾਸਾ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਮੀਡੀਆ ਤੋਂ ਮੁਆਫੀ ਮੰਗਦੇ ਨੇ ਪਰ ਇਹ ਫ਼ੈਸਲਾ ਕਰਨ ਵਿਚ ਸਮਾਂ ਲੱਗ ਰਿਹਾ ਹੈ।

ਸੰਯੁਕਤ ਕਿਸਾਨ ਮੋਰਚੇ ਨੇ ਸਾਫ਼ ਕਹਿ ਦਿੱਤਾ ਹੈ ਕਿ ਉਹ ਸਿੱਖ ਸਮਾਜ ਮੋਰਚੇ ਦੇ ਨਾਲ ਨਹੀਂ ਹੈ

ਹਾਲਾਂਕਿ ਇਸ ਦੌਰਾਨ ਜਦੋਂ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਸਾਫ਼ ਕਹਿ ਦਿੱਤਾ ਹੈ ਕਿ ਉਹ ਸਿੱਖ ਸਮਾਜ ਮੋਰਚੇ ਦੇ ਨਾਲ ਨਹੀਂ ਹੈ ਤਾਂ ਕਿਸਾਨਾਂ ਨੇ ਕਿਹਾ ਕਿ ਸਭ ਇਕੱਠੇ ਨੇ ਉਹ ਚੋਣਾਂ ਵਿੱਚ ਹਿੱਸਾ ਨਹੀਂ ਲੈ ਰਹੇ। ਅਸੀਂ ਕੁਝ ਮਹੀਨਿਆਂ ਦੀ ਛੁੱਟੀ ਲੈ ਕੇ ਚੋਣਾਂ ਲੜ ਰਹੇ ਹਾਂ ਪਰ ਹੈ ਅਸੀਂ ਸੰਯੁਕਤ ਕਿਸਾਨ ਮੋਰਚੇ ਦਾ ਹੀ ਹਿੱਸਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸੇ ਵੀ ਸਿਆਸੀ ਪਾਰਟੀ ਤੇ ਫਿਲਹਾਲ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਬਾਰੇ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦੇ ਉਨ੍ਹਾਂ ਕਿਹਾ ਕਿ ਲਿਸਟਾਂ ਸੀ ਕਲੀਅਰ ਕਰਕੇ ਹੀ ਜਾਰੀ ਕਰਾਂਗੇ ਕਿਉਂਕਿ ਬਿਨਾਂ ਪਲੇਅਰ ਕੀਤੇ ਵਿਵਾਦ ਪੈਦਾ ਹੋ ਸਕਦਾ ਹੈ।

ਸੰਯੁਕਤ ਸਮਾਜ ਮੋਰਚੇ ਵੱਲੋਂ ਨਹੀਂ ਜਾਰੀ ਕੀਤੀ ਗਈ ਦੂਜੀ ਲਿਸਟ

ਰੁਲਦੂ ਸਿੰਘ ਮਾਨਸਾ ਨੇ ਸਿੱਧੂ ਮੂਸੇਵਾਲਾ ਦੇ ਖਿਲਾਫ ਚੋਣ ਲੜਨ ਸਬੰਧੀ ਕਿਹਾ ਕਿ ਜੇਕਰ ਟਿਕਟ ਮਿਲੇਗੀ ਤਾਂ ਜ਼ਰੂਰ ਲੜਨਗੇ ਚੋਣਾਂ

ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਸਿੱਧੂ ਮੂਸੇਵਾਲਾ ਦੇ ਖਿਲਾਫ ਚੋਣ ਲੜਨ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਟਿਕਟ ਮਿਲੇਗੀ ਤਾਂ ਉਹ ਚੋਣਾਂ ਜ਼ਰੂਰ ਲੜਨਗੇ। ਇਹ ਫੈਸਲਾ ਮੋਰਚੇ ਦਾ ਹੋਵੇਗਾ ਉੱਥੇ ਹੀ ਉਨ੍ਹਾਂ ਸਫ਼ਾਈ ਦਿੰਦਿਆਂ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਤੋਂ ਅਸੀਂ ਚੋਣਾਂ ਲੜਨ ਲਈ ਛੁੱਟੀ ਲਈ ਹੋਈ ਹੈ, ਉਨ੍ਹਾਂ ਨੇ ਸਾਨੂੰ ਚੋਣਾਂ ਲੜਨ ਅਤੇ ਇਸ ਵਿੱਚ ਹੱਥ ਅਜ਼ਮਾਉਣ ਲਈ ਕਿਹਾ ਹੈ ਅਤੇ ਅਸੀਂ ਮੁੜ ਤੋਂ ਸੰਯੁਕਤ ਕਿਸਾਨ ਮੋਰਚੇ 'ਚ ਹੀ ਸ਼ਾਮਿਲ ਹੋ ਜਾਵਾਂਗੇ।

ਉੱਥੇ ਹੀ ਦੂਜੇ ਪਾਸੇ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੇ ਕਿਹਾ ਹੈ ਕਿ ਹਰ ਕਿਸੇ ਨੂੰ ਚੋਣ ਲੜਨ ਦਾ ਹੱਕ ਹੈ ਪਰ ਕਿਸਾਨਾਂ ਵੱਲੋਂ ਚੋਣਾਂ ਲੜਨ ਨਾਲ ਉਨ੍ਹਾਂ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੋਣ ਵਾਲਾ ਉਨ੍ਹਾਂ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਦੇ ਵਿੱਚ ਕਿਸਾਨ ਸ਼ਬਦ ਹੀ ਨਹੀਂ ਹੈ ਅਤੇ ਸ਼ਿਫਟ ਕਿਸਾਨ ਮੋਰਚਾ ਪਹਿਲਾਂ ਹੀ ਸਾਫ ਕਰ ਚੁੱਕਾ ਹੈ ਕਿ ਇਹ ਸਾਡੇ ਤੋਂ ਵੱਖਰੇ ਹਨ ਇਸ ਕਰਕੇ ਇਨ੍ਹਾਂ ਨੂੰ ਕਿਸਾਨਾਂ ਦੀ ਪਾਰਟੀ ਨਹੀਂ ਕਿਹਾ ਜਾ ਸਕਦਾ।

ਇਹ ਵੀ ਪੜ੍ਹੋ:ਸਿੱਧੂ ਨੇ ਟੈਸਲਾ ਦੇ CEO ਨੂੰ ਦਿੱਤਾ ਪੰਜਾਬ 'ਚ ਕਾਰੋਬਾਰ ਕਰਨ ਦਾ ਸੱਦਾ

ABOUT THE AUTHOR

...view details