ਲੁਧਿਆਣਾ: ਅਵਾਰਾ ਪਸ਼ੂਆਂ ਨਾਲ ਹੋਏ ਹਾਦਸਿਆਂ ਦੀਆਂ ਖ਼ਬਰਾਂ ਸਾਨੂੰ ਆਮ ਪੜ੍ਹਣ ਨੂੰ ਮਿਲਦੀਆਂ ਰਹਿੰਦੀਆਂ ਹਨ ਅਤੇ ਅਵਾਰਾ ਪਸ਼ੂਆਂ ਦੇ ਆਪਸ ਵਿੱਚ ਭਿੜਨ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਬੀਤੀ ਰਾਤ ਰਾਏਕੋਟ ਸ਼ਹਿਰ ਦੇ ਬੱਸ ਸਟੈਂਡ 'ਤੇ ਉਸ ਸਮੇਂ ਵਾਪਰਿਆ ਜਦੋਂ ਆਪਸ ਵਿੱਚ ਭਿੜਦੇ 2 ਆਵਾਰਾ ਸਾਨ੍ਹਾਂ ਨੇ ਇਕ ਦੁਕਾਨਦਾਰ ਦੀ ਜਾਨ ਲੈ ਲਈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਏਕੋਟ ਬੱਸ ਸਟੈਂਡ ਦੇ ਬਾਹਰ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਸਥਿਤ ਚੌਂਕ ਵਿੱਚ 2 ਆਵਾਰਾ ਆਪਸ ਵਿੱਚ ਲੜਨ ਲੱਗ ਜਾਂਦੇ ਹਨ। ਇਸੇ ਦੌਰਾਨ ਇੱਕ ਫਲ ਵਿਕਰੇਤਾ ਦੁਕਾਨਦਾਰ ਮੋਹਨ ਲਾਲ ਜੋ ਬੱਸ ਸਟੈਂਡ 'ਤੇ ਫ਼ਲ ਵੇਚਣ ਦੀ ਦੁਕਾਨ ਕਰਦਾ ਹੈ। ਜਿਸ ਵਕਤ ਉਹ ਦੁਕਾਨ ਤੋਂ ਘਰ ਵਾਪਿਸ ਜਾ ਰਿਹਾ ਸੀ ਤਾਂ ਸੜਕ 'ਤੇ ਆਪਸ ਵਿੱਚ ਲੜ ਰਹੇ ਸਾਨ੍ਹਾਂ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਕੇ ਸੁੱਟ ਦਿੱਤਾ।
ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ 'ਤੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੇ ਉਸ ਨੂੰ ਰਾਏਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ ਲੜਕਾ ਅਤੇ ਲੜਕੀ ਨੂੰ ਛੱਡ ਗਿਆ।