ਲੁਧਿਆਣਾ: ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਜੋ ਲੌਕਡਾਊਨ ਦੌਰਾਨ ਨਸ਼ੇ ਵੇਚਣ ਦਾ ਨਾਜਾਇਜ਼ ਧੰਦਾ ਕਰਨ ਲੱਗ ਪਿਆ। ਐਸਟੀਐਫ਼ ਦੀ ਟੀਮ ਨੇ ਬੱਸ ਅੱਡੇ ਦੇ ਨੇੜਿਓਂ ਇਸ ਨੌਜਵਾਨ ਨੂੰ 2500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਲੌਕਡਾਊਨ ਨੇ ਪਾਇਆ ਨਸ਼ਿਆਂ ਦੇ ਰਾਹ...
ਕੋਰੋਨਾ ਮਹਾਂਮਾਰੀ ਨੇ ਹਰ ਵਰਗ ਦੇ ਲੋਕਾਂ 'ਤੇ ਆਪਣਾ ਪ੍ਰਭਾਵ ਪਾਇਆ ਹੈ। ਲੋਕਾਂ ਦੇ ਕਾਰੋਬਾਰ ਠੱਪ ਹੋਏ ਪਏ ਹਨ, ਹਰ ਕੋਈ ਆਪਣਾ ਘਰ ਚਲਾਉਣ ਲਈ ਕਈ ਤਰ੍ਹਾਂ ਦੇ ਤਰੀਕੇ ਲੱਭ ਰਿਹਾ ਹੈ, ਫਿਰ ਭਾਵੇਂ ਉਹ ਨਾਜਾਇਜ਼ ਹੀ ਕਿਉਂ ਨਾ ਹੋਵੇ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਲੌਕਡਾਊਨ ਦੌਰਾਨ ਅੱਧੀ ਤਨਖ਼ਾਹ ਹੋਣ ਕਰਕੇ ਨਸ਼ੇ ਵੇਚਣ ਦਾ ਨਾਜਾਇਜ਼ ਧੰਦਾ ਕਰਨ ਲੱਗ ਪਿਆ। ਇਸ ਨੂੰ S.T.F ਲੁਧਿਆਣਾ ਰੇਂਜ ਦੀ ਟੀਮ ਨੇ 2500 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।
ਕੋਰੋਨਾ ਮਹਾਂਮਾਰੀ ਨੇ ਹਰ ਵਰਗ ਦੇ ਲੋਕਾਂ 'ਤੇ ਆਪਣਾ ਪ੍ਰਭਾਵ ਪਾਇਆ ਹੈ। ਲੋਕਾਂ ਦੇ ਕਾਰੋਬਾਰ ਠੱਪ ਹੋਏ ਪਏ ਹਨ, ਹਰ ਕੋਈ ਆਪਣਾ ਘਰ ਚਲਾਉਣ ਲਈ ਕਈ ਤਰ੍ਹਾਂ ਦੇ ਤਰੀਕੇ ਲੱਭ ਰਿਹਾ ਹੈ, ਫਿਰ ਭਾਵੇਂ ਉਹ ਨਾਜਾਇਜ਼ ਹੀ ਕਿਉਂ ਨਾ ਹੋਵੇ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਜ਼ਮ ਨੌਜਵਾਨ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਬਾਅਦ ਉਨ੍ਹਾਂ ਨੇ ਨੌਜਵਾਨ ਨੂੰ ਕਾਬੂ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ 'ਤੇ ਪਹਿਲਾਂ ਤੋਂ ਕੋਈ ਮਾਮਲਾ ਦਰਜ ਨਹੀਂ ਹੈ। ਉਹ ਲੌਕਡਾਊਨ ਦੌਰਾਨ ਅੱਧੀ ਤਨਖ਼ਾਹ ਹੋਣ ਕਰਕੇ ਇਸ ਕੰਮ ਵਿੱਚ ਪੈ ਗਿਆ। ਫ਼ਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਨਾਲ ਜੁੜੇ ਹੋਰ ਤਸਕਰਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ।