ਪੰਜਾਬ

punjab

ETV Bharat / state

'ਜਦੋਂ ਤੱਕ ਮੁਸਲਿਮ ਭਾਈਚਾਰੇ ਨੂੰ CAA ਵਿੱਚ ਸ਼ਾਮਿਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਰਾਂਗੇ ਵਿਰੋਧ' - ਅਕਾਲੀ-ਭਾਜਪਾ ਗਠਜੋੜ ਟੁੱਟਿਆ

ਲੁਧਿਆਣਾ ਤੋਂ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਨਾਗਰਿਕਤਾ ਸੋਧ ਐਕਟ ਦਾ ਅਕਾਲੀ ਦਲ ਨੇ ਸਮਰਥਨ ਕੀਤਾ ਸੀ, ਕਿਉਂਕਿ ਸਿੱਖ ਪਰਿਵਾਰਾਂ ਨੂੰ ਇਸ ਨਾਲ ਵੱਡੀ ਰਾਹਤ ਮਿਲਣੀ ਸੀ।

ਮਹੇਸ਼ਇੰਦਰ ਗਰੇਵਾਲ
ਮਹੇਸ਼ਇੰਦਰ ਗਰੇਵਾਲ

By

Published : Jan 21, 2020, 4:37 PM IST

ਲੁਧਿਆਣਾ: ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਨਾਗਰਿਕਤਾ ਸੋਧ ਐਕਟ ਦਾ ਅਕਾਲੀ ਦਲ ਨੇ ਸਮਰਥਨ ਕੀਤਾ ਸੀ, ਕਿਉਂਕਿ ਸਿੱਖ ਪਰਿਵਾਰਾਂ ਨੂੰ ਇਸ ਨਾਲ ਵੱਡੀ ਰਾਹਤ ਮਿਲਣੀ ਸੀ। ਇਸ ਵਿਚ ਇਹ ਖ਼ਾਮੀ ਸੀ ਕਿ ਮੁਸਲਮਾਨ ਭਾਈਚਾਰੇ ਨੂੰ ਇਸ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਭਾਵੇਂ ਉਹ ਅਹਿਮਦੀਆ ਮੁਸਲਮਾਨ ਹੋਣ ਜਾਂ ਫਿਰ ਹੋਰ।

ਵੀਡੀਓ

ਦੱਸ ਦਈਏ, ਦਿੱਲੀ ਦੇ ਵਿੱਚ 22 ਸਾਲ ਪੁਰਾਣਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਰਵਾਇਤੀ ਗਠਜੋੜ ਪਾਰਟੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਹਾਲਾਂਕਿ ਇਹ ਕਿਹਾ ਜਾ ਰਿਹਾ ਹੈ, ਕਿ ਦਿੱਲੀ ਦੇ ਹਰੀ ਨਗਰ ਦੀ ਸੀਟ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਕਾਰ ਮੱਤਭੇਦ ਹੋਏ ਹਨ, ਪਰ ਇਸ ਦੀ ਅਸਲ ਵਜ੍ਹਾ ਨਾਗਰਿਕਤਾ ਸੋਧ ਐਕਟ ਨੂੰ ਵੀ ਮੰਨਿਆ ਜਾ ਰਿਹਾ ਹੈ।

ਇਸ ਦਾ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਦੋਂ ਕਿ ਭਾਜਪਾ ਅਕਾਲੀ ਦਲ ਤੇ ਲਗਾਤਾਰ ਇਸ ਐਕਟ ਦਾ ਸਮਰਥਨ ਕਰਨ ਦੀ ਗੱਲ ਕਹਿ ਰਹੀ ਹੈ। ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਰ ਕਮੇਟੀ ਦੀ ਹੋਣ ਵਾਲੀ ਬੈਠਕ 'ਚ ਕੋਈ ਵੱਡਾ ਫੈਸਲਾ ਵੀ ਲੈ ਸਕਦੇ ਹਨ। ਇਸ ਦਾ ਇਸ਼ਾਰਾ ਲੁਧਿਆਣਾ ਤੋਂ ਸੀਨੀਅਰ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਗਰੇਵਾਲ ਨੇ ਕੀਤਾ।

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਤੇ ਅਕਾਲੀ ਦਲ ਦਾ ਸਟੈਂਡ ਸਾਫ਼ ਹੈ, ਉਹ ਇਸ ਦਾ ਵਿਰੋਧ ਉਦੋਂ ਤੱਕ ਕਰਦੀ ਰਹੇਗੀ ਜਦੋਂ ਤੱਕ ਮੁਸਲਿਮ ਭਾਈਚਾਰੇ ਨੂੰ ਇਸ ਵਿੱਚ ਸ਼ਾਮਿਲ ਨਹੀਂ ਕੀਤਾ ਜਾਂਦਾ।

ABOUT THE AUTHOR

...view details