ਖੰਨਾ: ਮਨੁੱਖਤਾ ਦੀ ਭਲਾਈ ਲਈ ਅਹਿਮ ਰੋਲ ਨਿਭਾਉਣ ਵਾਲੀ ਭਾਰਤ ਦੀ ਨਾਮਵਰ ਸੰਸਥਾ ਡਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਜੋ ਕਾਫ਼ੀ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਲਈ ਅਹਿਮ ਉਪਰਾਲੇ ਕਰਦੀ ਆ ਰਹੀ ਹੈ। ਕੋਰੋਨਾ ਮਹਾਂਮਾਰੀ ਦਰਮਿਆਨ ਇਸ ਸੰਸਥਾ ਵੱਲੋਂ ਸ਼ੁਰੂ ਕੀਤੇ ਗਏ ਬ੍ਰਹਮ ਭੋਗ ਵੱਲੋਂ ਰੋਜ਼ਾਨਾ 50 ਹਜ਼ਾਰ ਲੋਕਾਂ ਦੀ ਭੋਜਨ ਨਾਲ ਸੇਵਾ ਕੀਤੀ ਗਈ।
ਇਹ ਸੇਵਾ ਨਿਰੰਤਰ ਕੋਰੋਨਾ ਮਹਾਂਮਾਰੀ ਦਰਮਿਆਨ ਜਾਰੀ ਰਹੀ। ਇਸ ਤੋਂ ਪਹਿਲਾਂ ਵੀ ਰੋਜ਼ਾਨਾ 50 ਹਜ਼ਾਰ ਲੋਕਾਂ ਨੂੰ ਕਾਫ਼ੀ ਲੰਮੇ ਸਮੇਂ ਤੋਂ ਬ੍ਰਹਮ ਭੋਗ ਦੁਆਰਾ ਭੋਜਨ ਦੀ ਸੇਵਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਇਸ ਸੰਸਥਾ ਦੇ ਚੇਅਰਮੈਨ ਅਨਿਲ ਕੁਮਾਰ ਮੋਗਾ ਜੋ ਕਿ ਇਸ ਸਮੇਂ ਅਮਰੀਕਾ ਵਿੱਚ ਬੈਠੇ ਹਨ, ਉਨ੍ਹਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਹੈਵਨਲੀ ਪੈਲੇਸ ਵਿੱਚ ਰਹਿ ਰਹੇ ਸੀਨੀਅਰ ਸਿਟੀਜ਼ਨਜ਼ ਨੂੰ ਜੋ ਕਿ ਕੋਰੋਨਾ ਮਹਾਂਮਾਰੀ ਨਾਲ ਪੀੜਤ ਹੋ ਚੁੱਕੇ ਸਨ, ਉਨ੍ਹਾਂ ਨੂੰ ਵਾਪਸ ਪਹੁੰਚਣ 'ਤੇ ਵਧਾਈ ਵੀ ਦਿੱਤੀ।