ਲੁਧਿਆਣਾ :ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨਵਰਸਿਟੀ ਦੀਆਂ ਵਿਦਿਆਰਥਣਾਂ ਵਲੋਂ ਆਪਣੇ ਜਿਣਸੀ ਸ਼ੋਸ਼ਣ ਸਬੰਧੀ ਇਕ ਪੱਤਰ ਸੂਬੇ ਦੇ ਰਾਜਪਾਲ ਨੂੰ ਲਿਖਿਆ ਹੈ, ਜਿਸ ਵਿੱਚ ਉਨ੍ਹਾ ਨੇ ਆਪਣਾ ਨਾਂ ਗੁਪਤ ਰੱਖ ਕੇ ਕਿਹਾ ਕਿ ਯੂਨੀਵਰਸਟੀ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫ਼ੈਸਰਾਂ ਵੱਲੋਂ ਉਨ੍ਹਾਂ ਦਾ ਜਿਣਸੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸੇ ਪ੍ਰੋਫੈਸਰ ਦਾ ਹਾਲਾਂਕਿ ਨਾਂਅ ਨਹੀਂ ਲਿਆ ਹੈ, ਪਰ ਇਹ ਪੱਤਰ ਸੋਸ਼ਲ ਮੀਡੀਆ ਉਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਵਿੱਚ ਹੜਕੰਪ ਮਚ ਗਿਆ ਹੈ। ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਯੂਨੀਵਰਸਿਟੀ ਦੇ ਪ੍ਰਸ਼ਾਸਨ ਉਤੇ ਸਵਾਲ ਖੜ੍ਹੇ ਹੋ ਰਹੇ ਹਨ।
ਰਾਜਪਾਲ ਕੋਲ ਮਾਮਲੇ ਦੀ ਨਿਰਪੱਖ ਕਮੇਟੀ ਬਣਾਉਣ ਦੀ ਅਪੀਲ :ਰਾਜਪਾਲ ਨੂੰ ਲਿਖੇ ਪੱਤਰ ਵਿੱਚ ਇਸ ਪੂਰੇ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਨਿਰਪੱਖ ਕਮੇਟੀ ਬਣਾਉਣਾ ਦੀ ਗੱਲ ਕਹੀ ਗਈ ਹੈ। ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਉਨ੍ਹਾਂ ਦੀ ਪਛਾਣ ਵਿਸ਼ੇਸ਼ ਤੌਰ ਉਤੇ ਗੁਪਤ ਰੱਖਣ ਲਈ ਕਿਹਾ ਗਿਆ ਹੈ, ਤਾਂ ਭਵਿੱਖ ਦੇ ਵਿੱਚ ਯੂਨੀਵਰਸਿਟੀ ਦੇ ਪ੍ਰੋਫੈਸਰ ਜਾਂ ਹੋਰ ਸਟਾਫ਼ ਉਹਨਾਂ ਦੀ ਪੜ੍ਹਾਈ ਅਤੇ ਉਹਨਾਂ ਦੇ ਭਵਿੱਖ ਨੂੰ ਲੈ ਕੇ ਕੋਈ ਗਲਤ ਫੈਸਲੇ ਨਾ ਲੈ ਸਕਣ। ਹਾਲਾਂਕਿ ਇਸ ਪੱਤਰ ਦੇ ਸਬੰਧੀ ਅਧਿਕਾਰਕ ਤੌਰ ਉਤੇ ਕਿਸੇ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਇਸ ਪੱਤਰ ਨੂੰ ਯੂਨਿਵਰਸਿਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਗਿਆ ਹੈ।
ਪੀਏਯੂ ਲੁਧਿਆਣਾ ਵਿੱਚ ਵਿਦਿਆਰਥਣਾਂ ਦਾ ਹੋ ਰਿਹਾ ਜਿਣਸੀ ਸ਼ੋਸ਼ਣ, ਮਾਮਲਾ ਸੋਸ਼ਲ ਮੀਡੀਆ ਉਤੇ ਵਾਇਰਲ ! - PAU Ludhiana news
ਲੁਧਿਆਣਾ ਪੰਜਾਬ ਖੇਤੀਬਾੜੀ ਯੂਨਵਰਸਿਟੀ ਦੀਆਂ ਵਿਦਿਆਰਥਣਾਂ ਵਲੋਂ ਆਪਣੇ ਜਿਣਸੀ ਸ਼ੋਸ਼ਣ ਸਬੰਧੀ ਇਕ ਪੱਤਰ ਰਾਜਪਾਲ ਨੂੰ ਲਿਖਿਆ ਹੈ, ਜਿਸ ਵਿੱਚ ਉਨ੍ਹਾ ਨੇ ਆਪਣਾ ਨਾਂ ਗੁਪਤ ਰੱਖ ਕੇ ਕਿਹਾ ਕਿ ਯੂਨੀਵਰਸਟੀ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫ਼ੈਸਰਾਂ ਵੱਲੋਂ ਉਨ੍ਹਾਂ ਦਾ ਜਿਣਸੀ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਵਿਦਿਆਰਥਣਾਂ ਨੂੰ ਸਿੱਖਿਆ ਦੇਣ ਦੇ ਨਾਂ ਉਤੇ ਕੀਤਾ ਜਾ ਰਿਹਾ ਜਿਣਸੀ ਸ਼ੋਸ਼ਣ :ਪੱਤਰ ਦੇ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ "ਬੇਟੀ ਪੜ੍ਹਾਓ, ਬੇਟੀ ਬਚਾਓ" ਦਾ ਜਿਹੜਾ ਨਾਅਰਾ ਦਿੱਤਾ ਜਾ ਰਿਹਾ ਹੈ, ਇਸ ਦੇ ਉਲਟ ਯੂਨੀਵਰਸਿਟੀ ਦੇ ਵਿੱਚ ਕੰਮ ਚੱਲ ਰਿਹਾ ਹੈ। ਵਿਦਿਆਰਥਣਾਂ ਨੂੰ ਸਿੱਖਿਆ ਦੇਣ ਦੇ ਨਾਂ ਉਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਨਾਲ ਜਿਣਸੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਮੀਡੀਆ ਵਿੱਚ ਖਬਰ ਆਉਣ ਤੋਂ ਬਾਅਦ ਇਸ ਉਤੇ ਨਵੀਂ ਬਹਿਸ ਛਿੜ ਗਈ ਹੈ। ਵਿਦਿਆਰਥਣਾਂ ਨੇ ਲਿਖਿਆ ਹੈ ਕਿ ਰਜਪਾਲ ਇਸ ਵੱਲ ਧਿਆਨ ਜ਼ਰੂਰ ਦੇਣ ਕਿਉਂਕਿ ਪ੍ਰੋਫ਼ੈਸਰਾਂ ਨੂੰ ਕਾਰਵਾਈ ਦੀ ਥਾਂ ਉਤੇ ਇਸ ਸਬੰਧੀ ਸਿਰਫ ਵਾਰਨਿੰਗ ਦਿੱਤੀ ਜਾ ਰਹੀ ਹੈ।