ਲੁਧਿਆਣਾ:ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੋਲਕਾਂ ਨੂੰ ਦਿੱਤੇ ਬਿਆਨ ਤੋਂ ਬਾਅਦ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।ਇਸੇ ਵਿਰੋਧ ਤਹਿਤ ਹੀ ਲੁਧਿਆਣਾ ਵਿੱਚ (SGPC members in Ludhiana) ਵੀ ਐਸਜੀਪੀਸੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਐਸ.ਜੀ.ਪੀ.ਸੀ ਦੇ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਦੇ ਇਕ ਵਫਦ ਨੇ ਮੁੱਖ ਮੰਤਰੀ ਦੇ ਨਾਂ ਡੀ.ਸੀ ਲੁਧਿਆਣਾ (SGPC demand letter to DC Ludhiana against Bhagwant Mann) ਨੂੰ ਇਕ ਮੰਗ ਪੱਤਰ ਸੌਂਪਿਆ। ਭਗਵੰਤ ਮਾਨ ਨੂੰ ਮਾਫੀ ਮੰਗਣ ਲਈ ਗਿਆ।
ਭਗਵੰਤ ਮਾਨ ਵਾਂਗ SGPC ਮੈਂਬਰ ਕਿਹੜਾ ਤਨਖਾਹ ਲੈਂਦੇ ਨੇ:-ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਜੀ.ਪੀ.ਸੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਆਪਣੇ ਬਿਆਨ ਉੱਤੇ ਮਾਫ਼ੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਤੁਹਾਡੇ ਵਾਂਗ ਐਸ.ਜੀ.ਪੀ.ਸੀ ਦੇ ਮੈਂਬਰ ਕਿਸੇ ਤਰ੍ਹਾਂ ਦੀ ਨਾ ਹੀ ਕੋਈ ਤਨਖਾਹ ਲੈਂਦੇ ਨੇ ਅਤੇ ਨਾ ਹੀ ਉਹਨਾਂ ਨੂੰ ਕੋਈ ਡੀਏ ਜਾ ਕੋਈ ਹੋਰ ਭੱਤਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਸਿੱਖ ਕੌਮ ਦਾ ਸਨਮਾਨ ਕਰਦੀ ਸੀ ਅਤੇ ਗੁਰਦੁਆਰਿਆਂ ਅਤੇ ਐਸਜੀਪੀਸੀ ਦਾ ਵੀ ਸਨਮਾਨ ਕਰਦੀ ਸੀ। ਪਰ ਹੁਣ ਭਗਵੰਤ ਮਾਨ ਦੀ ਬੋਲੀ ਬਦਲ ਚੁੱਕੀ ਹੈ।