ਲੁਧਿਆਣਾ : ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ ਕਿ ਸਾਰੇ ਸਕੂਲਾਂ ਵਿੱਚ ਪਹਿਲੇ ਦੋ ਘੰਟੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਜਾਣ ਤਾਂ ਜੋ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾਵੇ ਅਤੇ ਜਾਣਕਾਰੀ ਦਿੱਤੀ ਜਾਵੇ। ਇਸ ਦੇ ਤਹਿਤ ਲੁਧਿਆਣਾ ਦੇ ਸਰਕਾਰੀ ਹਾਈ ਸਕੂਲ ਜਵੱਦੀ ਵਿੱਚ ਵੀ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦਿਵਸ ਮਨਾਇਆ ਗਿਆ, ਇਸ ਮੌਕੇ 'ਤੇ ਜਿੱਥੇ ਅਧਿਆਪਕਾਂ ਵੱਲੋਂ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਬੱਚਿਆਂ ਨੂੰ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਗਿਆਨ ਦਿੱਤਾ ਗਿਆ। ਉੱਥੇ ਹੀ ਬੱਚਿਆਂ ਨੇ ਵੀ ਆਪੋ ਆਪਣੇ ਤਰੀਕੇ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸਮਰਪਿਤ ਕਵਿਤਾਵਾਂ ਤੇ ਗੀਤ ਗਾਏ ਗਏ।
Shaheedi Jod Mel 2023: ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਕੂਲ ’ਚ ਮਨਾਇਆ ਸ਼ਹੀਦੀ ਜੋੜ ਮੇਲ - Shaheedi Jor Mela at Javadi School
Shaheedi Jod Mel at Javadi School: ਲੁਧਿਆਣਾ ਦੇ ਸਕੂਲ ਜਵੱਦੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਕੂਲ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।
Published : Dec 23, 2023, 12:52 PM IST
|Updated : Dec 23, 2023, 1:12 PM IST
ਵਿਦਿਆਰਣਾਂ ਨੇ ਸਾਹਿਬਜ਼ਾਦਿਆਂ ਨੂੰ ਕੀਤਾ ਯਾਦ: ਸਰਕਾਰੀ ਸਕੂਲਾਂ 'ਚ ਅੱਜ ਸ਼ਹੀਦੀ ਦਿਹਾੜਾ ਮੰਨਾਇਆ ਗਿਆ ਖਾਸ ਕਰਕੇ ਵਿਦਿਆਰਥੀਆਂ ਨੂੰ ਇਹਨਾਂ ਦਿਨਾਂ ਦੇ ਵਿੱਚ ਹੋਈਆਂ ਸ਼ਹਾਦਤਾਂ ਬਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਕੂਲ ਪ੍ਰਸ਼ਾਸਨ ਨੇ ਦੱਸਿਆ ਕਿ ਅੱਜ ਸਾਰੇ ਹੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਪਹਿਲੇ ਦੋ ਪੀਰੀਅਡ ਛੋਟੇ ਸਾਹਿਬਜ਼ਾਦਿਆਂ ਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਕੀਰਤਨ ਅਤੇ ਨਾਲ ਹੀ ਸ਼ਬਦ ਗਾਇਨ ਨੂੰ ਸਮਰਪਿਤ ਰੱਖੇ ਗਏ ਹਨ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਸਾਡੇ ਇਤਿਹਾਸ ਬਾਰੇ ਸਿੱਖ ਕੌਮ ਬਾਰੇ ਅਤੇ ਛੋਟੇ ਸਾਹਿਬਜ਼ਾਦੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਮਿਲ ਸਕੇ।
- Shaheedi Jor Mela 2023: CM ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, 27 ਦਸੰਬਰ ਨੂੰ ਸਵੇਰੇ 10 ਵਜੇ ਵੱਜਣਗੇ ਸ਼ਹੀਦੀ ਬਿਗਲ
- Punjab School Holidays : ਸਕੂਲੀ ਬੱਚਿਆਂ ਲਈ ਖੁਸ਼ਖਬਰੀ ! 24 ਦਸੰਬਰ ਤੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
- ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਬਿਆਸ ਪੁਲਿਸ ਨੇ ਲਾਇਆ ਦੁੱਧ ਦਾ ਲੰਗਰ, ਸ਼ਰਧਾ ਨਾਲ ਪੁਲਿਸ ਮੁਲਾਜ਼ਮਾਂ ਨੇ ਸੰਗਤ ਨੂੰ ਵਰਤਾਇਆ ਦੁੱਧ
ਸਰਕਾਰ ਵੱਲੋਂ ਕੀਤੇ ਹੁਕਮਾਂ ਦੀ ਅਧਿਆਪਕਾਂ ਨੇ ਕੀਤੀ ਸ਼ਲਾਘਾ: ਸਕੂਲ ਦੇ ਅਧਿਆਪਕ ਸੁਖਜੀਤ ਸਿੰਘ ਨੇ ਦੱਸਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਦੇਸ਼ ਕੌਂਮ ਦੀ ਸੇਵਾ ਸਬੰਧੀ ਉਨ੍ਹਾ ਦੇ ਫ਼ਰਜ਼ ਦੱਸਣੇ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ 'ਚ ਇਸ ਸਮਾਗਮ ਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ,ਖਾਸ ਕਰਕੇ ਬੱਚਿਆਂ ਦੀ ਤਿਆਰੀ ਵੀ ਕੁਝ ਦਿਨਾਂ ਪਹਿਲਾਂ ਤੋਂ ਹੀ ਕਾਰਵਾਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੱਡੇ ਦਿਨਾਂ ਦੀਆਂ ਛੁੱਟੀਆਂ ਹੁੰਦੀਆਂ ਨੇ ਪਰ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੁੰਦੀ। ਇਸ ਨਾਲ ਇੱਕ ਚੰਗਾ ਸੁਨੇਹਾ ਜਾਵੇਗਾ। ਵਿਦਿਆਰਥੀ ਅੱਗੇ ਵੀ ਇਹ ਜਾਣਕਾਰੀ ਸਾਂਝੀ ਕਰਨਗੇ ਕਿ ਕਿੰਝ ਗੁਰੂ ਸਾਹਿਬ ਨੇ ਆਪਣੀ ਕੌਮ ਲਈ ਨਿੱਕੀਆਂ ਜਿੰਦਾਂ ਨੂੰ ਕੁਰਬਾਨ ਕੀਤਾ ਅਤੇ ਸ਼ਹੀਦੀਆਂ ਦਿੱਤੀਆਂ।