ਪੰਜਾਬ

punjab

ETV Bharat / state

ਮਾਨ ਸਰਕਾਰ ਦੇ ਸਕੂਲਾਂ ਸਬੰਧੀ ਫੈਸਲੇ ’ਤੇ ਵਿਰੋਧੀਆਂ ਨੇ ਚੁੱਕੇ ਸਵਾਲ - Bhagwant Mann government decision regarding schools

ਭਗਵੰਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲੈਕੇ ਲਏ ਗਏ ਫੈਸਲੇ (Bhagwant Mann government decision regarding schools) ’ਤੇ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਚੁੱਕੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਸਰਕਾਰ ਦੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦਿੱਲੀ ਮਾਡਲ ਦੀ ਗੱਲ ਕਰਦੀ ਸੀ ਅਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣਾ ਚਾਹੀਦਾ ਹੈ ਤਾਂ ਜੋ ਪ੍ਰਾਈਵੇਟ ਸਕੂਲ ਵੱਲ ਲੋਕ ਨਾ ਜਾਣ।

ਮਹੇਸ਼ਇੰਦਰ ਗਰੇਵਾਲ ਨੇ ਭਗਵੰਤ ਮਾਨ ਨੂੰ ਦਿੱਲੀ ਮਾਡਲ ਕਰਵਾਇਆ ਯਾਦ
ਮਹੇਸ਼ਇੰਦਰ ਗਰੇਵਾਲ ਨੇ ਭਗਵੰਤ ਮਾਨ ਨੂੰ ਦਿੱਲੀ ਮਾਡਲ ਕਰਵਾਇਆ ਯਾਦ

By

Published : Mar 30, 2022, 10:43 PM IST

ਲੁਧਿਆਣਾ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਉੱਪਰ ਨਕੇਲ ਕਸਣ ਨੂੰ ਲੈਕੇ ਅਹਿਮ ਫੈਸਲਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ’ਤੇ ਸ਼ਿਕੰਜਾ ਕਸਣ ਲਈ ਕਈ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਆਪਣੇ ਪਬਲਿਸ਼ਰ ਤੋਂ ਕਿਤਾਬਾਂ ਵਿਕਵਾਉਣ ਅਤੇ ਫ਼ੀਸਾਂ ਵਧਾਉਣ ’ਤੇ ਪਾਬੰਦੀ ਲਗਾਈ ਗਈ ਹੈ। ਮੁੱਖ ਮੰਤਰੀ ਦੇ ਇੰਨ੍ਹਾਂ ਐਲਾਨਾਂ ਨੂੰ ਲੈਕੇ ਵਿਰੋਧੀਆਂ ਪਾਰਟੀਆਂ ਵੱਲੋਂ ਸਰਕਾਰ ਉੱਪਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੂੰ ਹੀ ਸਾਫ ਕਰਨਾ ਚਾਹੀਦਾ ( Shiromani Akali Dal raised question on Bhagwant Mann government ) ਹੈ ਕਿ ਇਹ ਨਕੇਲ ਜਾਂ ਸਖ਼ਤੀ ਕਿਹੜੇ ਪ੍ਰਾਈਵੇਟ ਸਕੂਲਾਂ ’ਤੇ ਲਾਗੂ ਹੁੰਦੀ ਹੈ ਕਿਉਂਕਿ ਪ੍ਰਾਈਵੇਟ ਸਕੂਲ ਵੀ ਕਈ ਤਰ੍ਹਾਂ ਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਵਿੱਚ ਟ੍ਰਿਬਿਊਨਲ ਪਹਿਲਾਂ ਹੀ ਇਹ ਫੈਸਲਾ ਲੈ ਕਰ ਚੁੱਕੇ ਹਨ ਕਿ ਫੀਸਾਂ ਦੇ ਵਿੱਚ 6-8 ਪੰਜ ਫ਼ੀਸਦੀ ਤੋਂ ਵੱਧ ਕੋਈ ਵਾਧਾ ਨਹੀਂ ਹੋਵੇਗਾ ਅਤੇ ਉਹ ਵਾਧਾ ਕਰ ਵੀ ਨਹੀਂ ਰਹੇ ਹਨ।

ਮਹੇਸ਼ਇੰਦਰ ਗਰੇਵਾਲ ਨੇ ਭਗਵੰਤ ਮਾਨ ਨੂੰ ਦਿੱਲੀ ਮਾਡਲ ਕਰਵਾਇਆ ਯਾਦ

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਜੇਕਰ ਇਹ ਫ਼ੈਸਲਾ ਛੋਟੇ ਪ੍ਰਾਈਵੇਟ ਸਕੂਲਾਂ ’ਤੇ ਲਾਗੂ ਹੁੰਦਾ ਹੈ ਤਾਂ ਇਸ ਨਾਲ ਸਿੱਖਿਆ ਦਾ ਮਿਆਰ ਡਿੱਗੇਗਾ ਕਿਉਂਕਿ ਇਸ ਨਾਲ ਪ੍ਰਾਈਵੇਟ ਸਕੂਲ ਘੱਟ ਤਨਖ਼ਾਹਾਂ ਵਾਲੇ ਆਧਿਆਪਕ ਰੱਖਣਗੇ ਜਦੋਂ ਕਿ ਗੱਲ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੀ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਮਾਡਲ ਦਾ ਵਾਅਦਾ ਕੀਤਾ ਸੀ ਅਤੇ ਕਿਹਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ ਅਤੇ ਚੰਗੀ ਸਿੱਖਿਆ ਬੱਚਿਆਂ ਨੂੰ ਮੁਹੱਈਆ ਕਰਵਾਈ ਜਾਵੇਗੀ ਪਰ ਹੁਣ ਆਮ ਆਦਮੀ ਪਾਰਟੀ ਪ੍ਰਾਈਵੇਟ ਸਕੂਲਾਂ ’ਤੇ ਫੀਸ ਦੀ ਨਕੇਲ ਕੱਸ ਕੇ ਕੀ ਸਾਬਤ ਕਰਨਾ ਚਾਹੁੰਦੀ ਹੈ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ।

ਉੱਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਐਮ ਭਗਵੰਤ ਮਾਨ ਦੇ ਫ਼ੈਸਲੇ ਤੋਂ ਬਾਅਦ ਆਪਣੀ ਪਿੱਠ ਥਪਾਉਂਦੇ ਵਿਖਾਈ ਦੇ ਰਹੇ ਹਨ। ਲੁਧਿਆਣਾ ਤੋਂ ਗੁਰਪ੍ਰੀਤ ਗੋਗੀ ਵਿਧਾਇਕ ਪੱਛਮੀ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਜੋ ਫੈਸਲਾ ਕੀਤਾ ਹੈ ਉਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਵੀ ਪ੍ਰਾਈਵੇਟ ਸਕੂਲਾਂ ਵਾਲਿਆਂ ਨੂੰ ਚਿਤਾਵਨੀ ਦਿੰਦੇ ਹਨ ਕਿ ਉਹ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ ਅਤੇ ਫੀਸਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਵਾਧਾ ਨਾ ਕਰਨ ਅਤੇ ਲੋਕਾਂ ਦੀ ਲੁੱਟ ਖਸੁੱਟ ਬੰਦ ਕਰਨ।

ਇਹ ਵੀ ਪੜ੍ਹੋ:ਭਗਵੰਤ ਮਾਨ ਦਾ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ, ਦਿੱਤੇ ਇਹ ਆਦੇਸ਼...

For All Latest Updates

ABOUT THE AUTHOR

...view details