ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal SANYUKT) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ (Jathedar Ranjit Singh Brahmpura) ਅਤੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਵੱਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਸਪੁੱਤਰ ਰਣਜੀਤ ਸਿੰਘ ਤਲਵੰਡੀ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਹਲਕਾ ਰਾਏਕੋਟ ਵਿਖੇ ਭਰਵੇਂ ਇਕੱਠ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ, ਸੀਨੀਅਰ ਆਗੂ ਮਾਨ ਸਿੰਘ ਗਰਚਾ, ਸੁਖਦੇਵ ਸਿੰਘ ਚੱਕ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਜਥੇਦਾਰ ਰਣਜੀਤ ਸਿੰਘ ਤਲਵੰਡੀ ਆਪਣੇ ਪਿਤਾ ਪੁਰਖੀ ਵਿਰਾਸਤ ਨੂੰ ਬਾਖ਼ੂਬੀ ਨਿਭਾ ਰਹੇ ਹਨ ਸਗੋਂ ਉਨ੍ਹਾਂ ਸਮੇਂ-ਸਮੇਂ ’ਤੇ ਪੰਥ ਪੰਜਾਬ ਅਤੇ ਅਕਾਲੀ ਦਲ ਦੇ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਪੰਥ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਰਣਜੀਤ ਸਿੰਘ ਤਲਵੰਡੀ ਨੇ ਆਪਣੇ ਭਾਸ਼ਣ 'ਚ ਪੰਜਾਬ ਨਾਲ ਜੁੜੇ ਸੰਜੀਦਾ ਮੁੱਦੇ ਜਿਵੇਂ ਕਿ ਮੁੱਖ ਮੰਤਰੀ ਪੰਜਾਬ ਦੀ ਸੁਰੱਖਿਆ ਲਈ ਗੈਰ ਪੰਜਾਬੀ ਅਫ਼ਸਰਾਂ/ਮੁਲਾਜ਼ਮਾਂ ਦੀ ਭਰਤੀ ਕਰਨਾ, ਬੇਰੁਜ਼ਗਾਰੀ ਆਦਿ ਉਠਾਏ। ਇਸਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ 'ਤੇ ਵਰ੍ਹਦਿਆਂ ਬਾਦਲ ਪਰਿਵਾਰ ਨੂੰ ਸੂਬੇ ਤੇ ਪੰਥ ਲਈ ਸਭ ਤੋਂ ਘਾਤਕ ਦੱਸਿਆ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਤਾਂ ਅਕਾਲੀ ਸ਼ਬਦ ਦੀ ਪਰਿਭਾਸ਼ਾ ਹੀ ਬਦਲ ਕੇ ਰੱਖ ਦਿੱਤੀ ਹੈ, ਬਲਕਿ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਦਰਕਿਨਾਰ ਕਰਕੇ ਬਾਦਲ ਪਰਿਵਾਰ ਨੇ ਪਾਰਟੀ ਉੱਪਰ ਕਬਜ਼ਾ ਕਰ ਲਿਆ ਅਤੇ ਜੋ ਕਦੇ ਸਿੱਖਾਂ ਦੀ ਨੁਮਾਇੰਦਾ ਪਾਰਟੀ ਹੁੰਦੀ ਸੀ ਉਸ ਨੂੰ ਇਕ ਵਪਾਰਕ ਦਲ ਦੇ ਵਿੱਚ ਤਬਦੀਲ ਕਰ ਦਿੱਤਾ ਹੈ, ਜਦਕਿ ਬਾਦਲ ਪਰਵਾਰ ਨੇ ਪੰਜਾਬ ਵਿੱਚ ਡੇਰਾਵਾਦ ਪ੍ਰਫੁੱਲਤ ਕੀਤਾ ਤਾਂ ਜੋ ਸਿੱਖ ਕੌਮ ਵਿੱਚ ਵੰਡੀਆਂ ਪਾ ਕੇ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਪੰਥਕ ਪਾਰਟੀ ਨਹੀਂ ਪੰਜਾਬੀ ਪਾਰਟੀ ਹੈ।