ਪੰਜਾਬ

punjab

ETV Bharat / state

ਸ਼ਿਵ ਸੈਨਾ ਪੰਜਾਬ ਨੇ ਰਾਜੋਆਣਾ ਨੂੰ ਫਾਂਸੀ ਦੇਣ ਦੀ ਕੀਤੀ ਮੰਗ - Shiv Sena Punjab latest news

ਸ਼ਿਵ ਸੈਨਾ ਪੰਜਾਬ ਰਾਜੋਆਣਾ ਨੂੰ ਫਾਂਸੀ ਦੇਣ ਦੀ ਮੰਗ ਕਰ ਰਹੀ ਹੈ। ਰਾਜੀਵ ਟੰਡਨ ਨੇ ਕਿਹਾ ਕਿ ਜੇ ਫਾਂਸੀ ਦੀ ਸਜ਼ਾ ਮੁਆਫ ਕੀਤੀ ਤਾਂ ਉਹ ਕੇਂਦਰ ਦੇ ਵਿੱਚ ਗ੍ਰਹਿ ਮੰਤਰੀ ਦੇ ਘਰ ਦੇ ਬਾਹਰ ਘਿਰਾਓ ਕਰਨਗੇ।

ਰਾਜੀਵ ਟੰਡਨ
ਰਾਜੀਵ ਟੰਡਨ

By

Published : Jan 9, 2020, 2:34 PM IST

ਲੁਧਿਆਣਾ: ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਉਮਰ ਕੈਦ 'ਚ ਤਬਦੀਲ ਕਰਨ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ, ਜਿੱਥੇ ਇੱਕ ਪਾਸੇ ਐੱਸਜੀਪੀਸੀ ਅਤੇ ਅਕਾਲੀ ਦਲ ਰਾਜੋਆਣਾ ਦੇ ਹੱਕ 'ਚ ਨਿੱਤਰ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ 'ਚ ਵਕੀਲ ਮੁਹੱਈਆ ਕਰਵਾਉਣ ਦੀ ਗੱਲ ਆਖ ਰਹੀ ਹੈ, ਉਥੇ ਹੀ ਦੂਜੇ ਪਾਸੇ ਵੀਰਵਾਰ ਨੂੰ ਸ਼ਿਵ ਸੈਨਾ ਪੰਜਾਬ ਨੇ ਇਸ ਦਾ ਡਟ ਕੇ ਵਿਰੋਧ ਕੀਤਾ ਅਤੇ ਹੱਥ 'ਚ ਫਾਂਸੀ ਦਾ ਫੰਦਾ ਫੜ ਕੇ ਰਾਜੋਆਣਾ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ ਜੇ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾ ਰਹੀ ਹੈ ਤਾਂ ਰਾਜੋਆਣਾ ਨੂੰ ਕਿਉਂ ਨਹੀਂ।

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਟੰਡਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਐਸਜੀਪੀਸੀ ਜੋ ਵੀ ਰਾਜੋਆਣਾ ਦੇ ਹੱਕ ਵਿੱਚ ਕਰ ਰਹੀ ਹੈ ਉਹ ਬੇਹੱਦ ਸ਼ਰਮਨਾਕ ਗੱਲ ਹੈ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਨਾ ਸਿਰਫ਼ ਪੰਜਾਬ ਵਿੱਚ ਅੱਤਵਾਦ ਖਤਮ ਕਰਨ ਵਾਲੇ ਮੁੱਖ ਮੰਤਰੀ ਦਾ ਕਤਲ ਕੀਤਾ ਸਗੋਂ ਉਸ ਦੇ ਨਾਲ ਸੁਰੱਖਿਆ 'ਚ ਮੌਜੂਦ 16 ਹੋਰ ਲੋਕਾਂ ਦਾ ਵੀ ਕਤਲ ਕੀਤਾ ਹੈ, ਇਸ ਕਰਕੇ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

ਇਹ ਵੀ ਪੜੋ: 17 ਦੇਸ਼ਾਂ ਦੇ ਰਾਜਦੂਤ ਜੰਮੂ-ਕਸ਼ਮੀਰ ਦੇ ਦੌਰੇ 'ਤੇ, EU ਨਹੀਂ ਹੋਇਆ ਸ਼ਾਮਲ

ਉਨ੍ਹਾਂ ਕਿਹਾ ਕਿ ਜੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੀ ਗਈ ਤਾਂ ਉਹ ਕੇਂਦਰ ਦੇ ਵਿੱਚ ਗ੍ਰਹਿ ਮੰਤਰੀ ਦੇ ਘਰ ਦੇ ਬਾਹਰ ਘਿਰਾਓ ਕਰਕੇ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਰਾਜੋਆਣਾ ਦੇ ਮਾਮਲੇ 'ਤੇ ਚੁੱਪੀ ਧਾਰੀ ਹੋਈ ਹੈ।

ABOUT THE AUTHOR

...view details