ਲੁਧਿਆਣਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਖਾਲਿਸਤਾਨ ਦੀ ਹਮਾਇਤ ਕਰਨ 'ਤੇ ਭੜਕੀ ਸ਼ਿਵਸੈਨਾ ਹਿੰਦੁਸਤਾਨ ਨੇ ਭਾਜਪਾ, ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਖਾਲਿਸਤਾਨ ਦੇ ਹੱਕ ਵਿੱਚ ਬਿਆਨ ਦੇਣ 'ਤੇ ਭਾਜਪਾ ਅਕਾਲੀ ਚੁੱਪੀ ਤੋੜਣ।
ਲੁਧਿਆਣਾ ਵਿਖੇ ਸ਼ਿਵਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਬੋਲਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖਾਲਿਸਤਾਨ ਦੀ ਹਮਾਇਤ 'ਚ ਬਿਆਨ ਦੇਣਾ ਦੇਸ਼ ਭਰ ਵਿੱਚ ਖਾਲਿਸਤਾਨੀ ਲਹਿਰ ਨੂੰ ਹਵਾ ਦੇਣ ਵੱਲ ਇਸ਼ਾਰਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸ਼ਿਵਸੈਨਾ ਹਿੰਦੁਸਤਾਨ ਕਰੜੇ ਸ਼ਬਦਾਂ ਨਾਲ ਵਿਰੋਧ ਕਰਦੀ ਹੈ।