ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਜਿੱਥੇ ਲਗਾਤਾਰ ਕਰਫਿਊ ਦੇ ਵਿੱਚ ਢਿੱਲ ਦਿੱਤੀ ਜਾ ਰਹੀ ਹੈ, ਉੱਥੇ ਹੀ ਦਿਨ ਪ੍ਰਤੀ ਦਿਨ ਦੁਕਾਨਾਂ ਖੁੱਲ੍ਹਣ ਦੀ ਮਿਆਦ ਵੀ ਵਧਾਈ ਜਾ ਰਹੀ ਹੈ। ਇਸ ਨੂੰ ਲੈ ਕੇ ਲੁਧਿਆਣਾ ਦੀ ਘੰਟਾ ਘਰ ਮਾਰਕੀਟ ਸਥਿਤ ਦੁਕਾਨਾਂ ਦੇ ਦੁਕਾਨਦਾਰ ਇਕਜੁੱਟ ਹੋਏ ਅਤੇ ਉਨ੍ਹਾਂ ਨੇ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਮਾਰਕੀਟ ਵਿੱਚ ਦੁਕਾਨਦਾਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਦੌਰਾਨ ਵਪਾਰ ਮੰਡਲ ਦੇ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਮਾਰਚ ਦੀ ਅਗਵਾਈ ਕਰਦਿਆਂ ਕਿਹਾ ਕਿ ਅੱਜ ਵਪਾਰੀ ਵਰਗ ਪਰੇਸ਼ਾਨ ਹੈ ਕਿਉਂਕਿ ਮਾਰਕੀਟ ਦੋ ਮਹੀਨੇ ਤੋਂ ਬੰਦ ਹੈ, ਕੰਮਕਾਰ ਪੂਰੀ ਤਰ੍ਹਾਂ ਠੱਪ ਹੈ ਅਤੇ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਵੀ ਅੋਖਾ ਚੱਲ ਰਿਹਾ ਹੈ।