ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਖ਼ਿਲਾਫ਼ ਜੋ ਮਾਮਲਾ ਦਰਜ ਕੀਤਾ ਹੈ ਉਹ ਸਿਆਸੀ ਬਦਲਾਖੋਰੀ ਦਾ ਹੀ ਨਤੀਜਾ ਹੈ।
ਬੈਂਸ ਦਾ ਕੈਪਟਨ ਨੂੰ ਚੈਲੇਂਜ, ਕਿਹਾ- ਡਰਨਾ ਮੇਰੀ ਫਿਤਰਤ ਨਹੀਂ - city centre scam ludhiana
ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਬੈਂਸ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ।
ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ 'ਤੇ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਟਵਿੱਟਰ ਅਕਾਊਂਟ 'ਤੇ ਉਨ੍ਹਾਂ ਵਿਰੁੱਧ ਹੋਈ ਐਫਆਈਆਰ ਅਪਲੋਡ ਕਰ ਦਿੱਤੀ ਗਈ ਜਿਸ ਤੋਂ ਸਾਫ ਜ਼ਾਹਿਰ ਹੋ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਪਰਚਾ ਕਿਸ ਨੇ ਅਤੇ ਕਿਉਂ ਦਰਜ ਕਰਵਾਇਆ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਸਿਟੀ ਸੈਂਟਰ ਘੋਟਾਲੇ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਬੌਖਲਾ ਗਏ ਹਨ ਅਤੇ ਇਸ ਕਾਰਨ ਉਨ੍ਹਾਂ ਨੇ ਪਰਚਾ ਦਰਜ ਕਰਵਾਇਆ ਹੈ।
ਬੈਂਸ ਨੇ ਕਿਹਾ ਕਿ ਇਹ ਕਰੋੜਾਂ ਦਾ ਘਪਲਾ ਸੀ ਜਿਸ ਨੂੰ ਉਹ ਕਿਸੇ ਵੀ ਕੀਮਤ 'ਤੇ ਉਜਾਗਰ ਕਰਕੇ ਰਹਿਣਗੇ। ਬੈਂਸ ਨੇ ਕਿਹਾ ਕਿ ਭਾਵੇਂ ਉਸ ਨੂੰ ਸੁਪਰੀਮ ਕੋਰਟ ਹੀ ਕਿਉਂ ਨਾ ਜਾਣਾ ਪਵੇ। ਇਸ ਮੌਕੇ ਬੈਂਸ ਨੇ ਅਕਾਲੀ ਦਲ ਅਤੇ ਕਾਂਗਰਸ ਵਿੱਚ ਸਾਂਝ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਐਲਾਨ ਕੀਤਾ ਕਿ ਉਹ ਮੰਗਲਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕਰਨਗੇ।
ਬੈਂਸ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਜਿਸ ਦੇ ਖ਼ਿਲਾਫ ਉਨ੍ਹਾਂ ਨੇ ਹਾਈਕੋਰਟ 'ਚ ਅਪੀਲ ਪਾਈ ਹੈ ਇਸ ਨੂੰ ਲੈ ਕੇ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ ਜੋ ਕਿ ਸਰਾਸਰ ਸਿਆਸੀ ਬਦਲਾਖੋਰੀ ਦਾ ਹੀ ਨਤੀਜਾ ਹੈ।