ਪੰਜਾਬ

punjab

ETV Bharat / state

ਬੈਂਸ ਨੇ ਸਕਾਲਰਸ਼ਿਪ ਸਕੈਮ 'ਚ ਕੀਤੀ ਸੀਬੀਆਈ ਜਾਂਚ ਦੀ ਮੰਗ - lok insaf party

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।

ਬੈਂਸ ਨੇ ਸਕਾਲਰਸ਼ਿਪ ਸਕੈਮ 'ਚ ਕੀਤੀ ਸੀਬੀਆਈ ਜਾਂਚ ਦੀ ਮੰਗ
ਬੈਂਸ ਨੇ ਸਕਾਲਰਸ਼ਿਪ ਸਕੈਮ 'ਚ ਕੀਤੀ ਸੀਬੀਆਈ ਜਾਂਚ ਦੀ ਮੰਗ

By

Published : Aug 29, 2020, 4:37 PM IST

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਨ ਸਭਾ ਵਿੱਚ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਮਤਾ ਪਾਸ ਕਰਨ 'ਤੇ ਜਿੱਥੇ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਖੋਹਣ ਲਈ ਇਹ ਫੈਸਲਾ ਲਿਆ ਗਿਆ ਹੈ ਜਿਸ ਦੀ ਬਾਦਲਾਂ ਵੱਲੋਂ ਵੀ ਹਮਾਇਤ ਕੀਤੀ ਜਾ ਰਹੀ ਹੈ।

ਬੈਂਸ ਨੇ ਸਕਾਲਰਸ਼ਿਪ ਸਕੈਮ 'ਚ ਕੀਤੀ ਸੀਬੀਆਈ ਜਾਂਚ ਦੀ ਮੰਗ

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਾਰੇ ਹੀ ਵਿਧਾਇਕ ਇਸ ਦੇ ਵਿਰੋਧ ਵਿੱਚ ਸਨ। ਬੈਂਸ ਨੇ ਕਿਹਾ ਕਿ ਵਿਧਾਨ ਸਭਾ 'ਚ ਪਾਸ ਕੀਤੇ ਗਏ ਮਤੇ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਭੇਜਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਵੱਲੋਂ ਜੋ ਬੀਤੇ ਦਿਨੀਂ ਖੇਤੀਬਾੜੀ ਆਰਡੀਨੈਂਸਾਂ ਦੇ ਖ਼ਿਲਾਫ਼ ਸਾਈਕਲ ਯਾਤਰਾ ਕੱਢੀ ਗਈ ਸੀ ਉਸ ਨਾਲ ਪੰਜਾਬ ਦੇ ਕਿਸਾਨ ਜਾਗਰੂਕ ਹੋਏ ਹਨ ਅਤੇ ਪੰਜਾਬ ਸਰਕਾਰ ਨੂੰ ਮਜਬੂਰਨ ਇਹ ਮਤਾ ਵਿਧਾਨ ਸਭਾ 'ਚ ਪਾਸ ਕਰਨਾ ਪਿਆ।

ਸਿਮਰਜੀਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਆਪਣੇ ਆਪ ਨੂੰ ਕਈ ਮਹੀਨੇ ਇਕਾਂਤਵਾਸ 'ਚ ਰੱਖਿਆ ਅਤੇ ਹੁਣ ਵਿਧਾਇਕ ਜ਼ੀਰਾ ਦੇ ਸੰਪਰਕ ਵਿੱਚ ਆਉਣ ਨਾਲ ਉਨ੍ਹਾਂ ਨੂੰ ਪੱਕਾ ਬਹਾਨਾ ਮਿਲ ਗਿਆ ਹੈ।

ਉਧਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਤੇ ਬੈਂਸ ਨੇ ਕਿਹਾ ਕਿ ਇਸ ਦੀ ਸੀਬੀਆਈ ਵੱਲੋਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਦਾ ਹੱਕ ਮੰਤਰੀਆਂ ਵੱਲੋਂ ਖਾਧਾ ਗਿਆ ਹੈ ਅਤੇ ਇਹ ਅਸੀਂ ਨਹੀਂ ਸਰਕਾਰ ਦੇ ਹੀ ਆਪਣੇ ਸੈਕਟਰੀ ਇਸ ਬਾਰੇ ਖੁਲਾਸੇ ਕਰ ਰਹੇ ਹਨ।

ABOUT THE AUTHOR

...view details