ਪੰਜਾਬ

punjab

ETV Bharat / state

ਦਿੱਲੀ ਵਾਂਗ ਪੰਜਾਬ 'ਚ ਵੀ ਭਾਜਪਾ ਛੱਡੇਗੀ ਅਕਾਲੀਆਂ ਦਾ ਸਾਥ: ਬੈਂਸ

ਦਿੱਲੀ ਵਿੱਚ ਬੀਜੇਪੀ ਵੱਲੋਂ ਅਕਾਲੀ ਦਲ ਨਾਲ ਗਠਜੋੜ ਦੇ ਟੁਟੱਣ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਅਕਾਲੀ ਦਲ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਵੀ ਭਾਜਪਾ-ਅਕਾਲੀ ਦਲ ਦਾ ਸਾਥ ਛੱਡਣ ਨੂੰ ਤਿਆਰ ਬਰ ਤਿਆਰ ਹੈ।

Simerjit Bains says BJP will break alliance with Akali in Punjab
ਫ਼ੋਟੋ

By

Published : Jan 22, 2020, 8:11 PM IST

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਦਿੱਲੀ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਟੁੱਟਣ ਦੇ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਦਾ ਸਾਥ ਹੁਣ ਉਨ੍ਹਾਂ ਦੀ ਭਾਈਵਾਲ ਪਾਰਟੀ ਨੇ ਵੀ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਵੀ ਭਾਜਪਾ-ਅਕਾਲੀ ਦਲ ਦਾ ਸਾਥ ਛੱਡਣ ਨੂੰ ਤਿਆਰ ਬਰ ਤਿਆਰ ਹੈ ਅਤੇ ਜਲਦ ਹੀ ਉਹ ਇਸ ਦਾ ਐਲਾਨ ਕਰ ਸਕਦੇ ਹਨ।

ਵੇਖੋ ਵੀਡੀਓ

ਬੈਂਸ ਨੇ ਕਿਹਾ ਕਿ ਅਕਾਲੀ ਦਲ ਹੁਣ ਖਾਲੀ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਹਿਤੈਸ਼ੀ ਆਗੂ ਇਕਜੁੱਟ ਹੋ ਕੇ ਰਵਾਇਤੀ ਪਾਰਟੀਆਂ ਨੂੰ ਜਵਾਬ ਜ਼ਰੂਰ ਦੇਣਗੇ। ਇਸ ਮੌਕੇ ਸਿਮਰਜੀਤ ਬੈਂਸ ਨੇ ਢੀਂਡਸਾ ਦੀ ਲੁਧਿਆਣਾ ਬੈਠਕ ਨੂੰ ਲੈ ਕੇ ਕਿਹਾ ਕਿ ਇਸ ਸਬੰਧੀ ਫਿਲਹਾਲ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਈਮਾਨਦਾਰ ਆਗੂ ਹਨ, ਇਸ ਤੋਂ ਇਲਾਵਾ ਜਿੰਨੇ ਵੀ ਪੰਜਾਬ ਹਿਤੈਸ਼ੀ ਲੀਡਰ ਨੇ ਉਹ ਕਾਂਗਰਸ ਅਤੇ ਅਕਾਲੀ ਦਲ ਦਾ ਸਾਥ ਛੱਡ ਰਹੇ ਹਨ।

ਵੇਖੋ ਵੀਡੀਓ

ਕੇਂਦਰ ਸਰਕਾਰ ਦੇ ਬਜਟ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਜੁਮਲਿਆਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਲੁਭਾਵਣੇ ਵਾਅਦੇ ਦੇ ਕੇ ਉਹ ਮੁੜ ਤੋਂ ਸੱਤਾ 'ਚ ਆ ਗਏ ਹਨ, ਪਰ ਜੋ ਹਾਲਤ ਅੱਜ ਦੇਸ਼ ਦੀ ਹੈ ਉਹ ਕਿਸੇ ਤੋਂ ਲੁਕੀ ਨਹੀਂ। ਇਸ ਕਰਕੇ ਬਜਟ ਤੋਂ ਲੋਕਾਂ ਨੂੰ ਕੋਈ ਖਾਸ ਉਮੀਦਾਂ ਨਹੀਂ ਰੱਖਣੀ ਚਾਹੀਦੀਆਂ। ਉੱਥੇ ਹੀ ਬੈਂਸ ਨੇ ਪੰਜਾਬ ਸਰਕਾਰ ਦੇ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਵਾਅਦਾ ਲੋਕਾਂ ਨਾਲ ਪੂਰਾ ਨਹੀਂ ਕੀਤਾ ਗਿਆ।

ਵੇਖੋ ਵੀਡੀਓ

ABOUT THE AUTHOR

...view details