ਲੁਧਿਆਣਾ: 2017 ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਨੂੰ ਪਛਾੜਨ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਾਲੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੁਲਾਂਪੁਰ ਦਾਖਾ ਤੋਂ ਵੱਡੇ ਮਾਰਜਨ ਨਾਲ ਜਿੱਤ ਹਾਸਲ ਕਰਨ ਵਾਲੇ ਐਚ.ਐਸ ਫੂਲਕਾ ਦੇ ਅਸਤੀਫੇ ਦੀ ਪ੍ਰਵਾਨਗੀ ਤੋਂ ਬਾਅਦ ਹੁਣ ਮੁਲਾਂਪੁਰ ਦਾਖਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਹਲਚਲ ਵੱਧ ਗਈ ਹੈ। ਕਾਂਗਰਸ ਤੋਂ ਇਲਾਵਾ ਸੂਬੇ ਦੀਆਂ ਬਾਕੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਲੱਭਣੇ ਸ਼ੁਰੂ ਕਰ ਦਿੱਤੇ ਗਏ ਹਨ।
ਮੁੱਲਾਂਪੁਰ ਦਾਖਾ ਜ਼ਿਮਨੀ ਚੋਣ 'ਚ ਕਾਬਿਲ ਉਮੀਦਵਾਰ ਉਤਾਰਨਗੇ ਸਿਮਰਜੀਤ ਬੈਂਸ - ਅਮਰਿੰਦਰ ਸਿੰਘ
ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ ਹੋ ਹੋਈਆਂ ਹਨ। ਉੱਥੇ ਹੀ ਚੋਣਾਂ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਉਹ ਮੁੱਲਾਂਪੁਰ ਦਾਖਾ ਦੇ ਵਿੱਚ ਉਥੋਂ ਦਾ ਹੀ ਕੋਈ ਕਾਬਿਲ ਉਮੀਦਵਾਰ ਚੋਣ ਮੈਦਾਨ 'ਚ ਉਤਾਰਨਗੇ। ਦੂਜੇ ਪਾਸੇ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ ਰਣਇੰਦਰ ਨੂੰ ਦਾਖਾ ਵਿਧਾਨ ਸਭਾ ਤੋਂ ਚੋਣ ਮੈਦਾਨ 'ਚ ਉਤਾਰ ਸਕਦੇ ਹਨ।
ਮੁਲਾਂਪੁਰ ਦਾਖਾ ਤੋਂ ਵੱਡਾ ਵੋਟ ਬੈਂਕ ਹਾਸਲ ਕਰ ਚੁੱਕੇ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਉਹ ਮੁੱਲਾਂਪੁਰ ਦਾਖਾ ਦੇ ਵਿੱਚ ਉਥੋਂ ਦਾ ਹੀ ਕੋਈ ਕਾਬਿਲ ਉਮੀਦਵਾਰ ਚੋਣ ਮੈਦਾਨ 'ਚ ਉਤਾਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੇਟੇ ਨੂੰ ਚੋਣ ਮੈਦਾਨ 'ਚ ਉਤਾਰਨ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਮੁੱਖਮੰਤਰੀ ਅਮਰਿੰਦਰ ਸਿੰਘ ਆਪਣੇ ਪੁੱਤਰ ਰਣਇੰਦਰ ਨੂੰ ਦਾਖਾ ਤੋਂ ਚੋਣ ਮੈਦਾਨ 'ਚ ਉਤਾਰ ਸਕਦੇ ਹਨ।
ਦੂਜੇ ਪਾਸੇ ਮਨਪ੍ਰੀਤ ਇਆਲੀ ਨੇ ਕਿਹਾ ਕਿ 2012 ਦੇ ਵਿੱਚ ਉਹ ਆਪ ਬਤੌਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਇਸ ਦੌਰਾਨ ਜੋ ਹਲਕੇ ਵਿੱਚ ਕੰਮ ਕਰਵਾਇਆ ਉਹ ਅੱਜ ਤੱਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਅਤੇ ਦਾਅਵਿਆਂ ਤੋਂ ਪ੍ਰੇਸ਼ਾਨ ਹਨ ਭਾਵੇਂ ਉਹ ਵਿਕਾਸ ਦਾ ਮੁੱਦਾ ਹੋਵੇ ਜਾਂ ਫਿਰ ਪੈਨਸ਼ਨ ਦਾ। ਲੋਕ ਸਰਕਾਰ ਤੋਂ ਦੁੱਖੀ ਹਨ ਅਤੇ ਇਸੇ ਦਾ ਅਸਰ ਜ਼ਿਮਨੀ ਚੋਣ 'ਚ ਵੀ ਵੇਖਣ ਨੂੰ ਮਿਲੇਗਾ।