ਲੁਧਿਆਣਾ:ਬਲਾਤਕਾਰ ਮਾਮਲੇ ਵਿਚ ਬੀਤੇ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਇਸ ਮਾਮਲੇ ਦੇ ਵਿੱਚ ਅੱਜ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਪੰਦਰਾਂ ਮਿੰਟ ਲਈ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਣ ਤੋਂ ਬਾਅਦ ਪੁਲਿਸ ਨੂੰ ਕਰਮਜੀਤ ਬੈਂਸ ਦਾ ਦੋ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ।
ਪੀੜਤ ਪੱਖ ਦੇ ਵਕੀਲ ਨੇ ਤਰਕ ਦਿੱਤਾ ਸੀ ਕੇ ਕਰਮਜੀਤ ਦਾ ਮੋਬਾਇਲ ਮਿਲਣਾ ਬਹੁਤ ਜ਼ਰੂਰੀ ਹੈ ਜਿਸ ਤੋਂ ਅਹਿਮ ਸੁਰਾਗ ਹੱਥ ਲੱਗ ਸਕਦੇ ਹਨ। ਉਸ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਇਹ ਸਭ ਸਾਹਮਣੇ ਆਵੇਗਾ ਉਨ੍ਹਾਂ ਇਹ ਵੀ ਕਿਹਾ ਕੇ ਕਰਮਜੀਤ ਤੋਂ ਇਹ ਵੀ ਪਤਾ ਲਗਾਉਣਾ ਹੈ ਕਿ ਉਹ ਇੰਨੇ ਦਿਨ ਕਿਸ ਦੀ ਪਨਾਹ ਵਿਚ ਸੀ ਕਿੱਥੇ ਲੁਕਿਆ ਹੋਇਆ ਸੀ ਕਿਉਂਕਿ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਪੀੜਤ ਪੱਖ ਦੇ ਵਕੀਲ ਨੇ ਕਿਹਾ ਕਿ ਹੁਣ ਸਿਮਰਜੀਤ ਬੈਂਸ ਨੂੰ ਅਦਾਲਤ ਅੱਗੇ ਪੇਸ਼ ਹੋਣਾ ਹੀ ਹੋਵੇਗਾ ਉਸ ਨੂੰ ਆਤਮ ਸਮਰਪਣ ਕਰਨਾ ਪਵੇਗਾ ਕਿਉਂਕਿ ਉਸ ਕੋਲ ਹੁਣ ਕੋਈ ਚਾਰਾ ਨਹੀਂ ਬਚਿਆ ਹੈ। ਹਾਈ ਕੋਰਟ ਅਤੇ ਸੁਪਰੀਮ ਕੋਰਟ ਹਨ। ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ਪਹਿਲਾਂ ਹੀ ਰੱਦ ਕਰ ਦਿੱਤੀ ਹੈ। ਆਤਮ ਸਮਰਪਣ ਤੋਂ ਇਲਾਵਾ ਉਸ ਕੋਲ ਕੋਈ ਰਸਤਾ ਨਹੀਂ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਦਾਲਤ ਬੈਂਸ ਦੀ ਜਾਇਦਾਦ ਅਟੈਚ ਕਰ ਕੇ ਉਸ ਨੂੰ ਨਿਲਾਮ ਕਰਨਾ ਸ਼ੁਰੂ ਕਰ ਦੇਵੇਗੀ।