ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਹਿਸ ਕਰਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਮੁੱਦੇ 'ਤੇ ਸਫਾਈ ਦਿੱਤੀ।
ਬੈਂਸ ਨੇ ਡੀਸੀ ਨਾਲ ਬਹਿਸ ਕਰਨ ਦੇ ਮਾਮਲੇ 'ਤੇ ਦਿੱਤੀ ਸਫਾਈ - ਸਿਮਰਜੀਤ ਬੈਂਸ
ਪਿਛਲੇ ਕੁਝ ਦਿਨ ਪਹਿਲਾਂ ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਦੋ ਦਰਜਨ ਜਾਨਾਂ ਚਲੀਆਂ ਗਈਆਂ ਸਨ ਜਿਸ ਤੋਂ ਬਾਅਦ ਗੁਰਦਾਸਪੁਰ ਡੀਸੀ ਦਫ਼ਤਰ ਦਾ ਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਡੀਸੀ ਨੂੰ ਝਾੜ ਪਾਈ ਸੀ।
ਬੈਂਸ ਨੇ ਕਿਹਾ ਕਿ ਬਟਾਲਾ ਵਿੱਚ ਇੰਨਾ ਵੱਡਾ ਦੁਖਾਂਤ ਵਾਪਰਣ ਦੇ ਬਾਵਜੂਦ ਡੀਸੀ ਆਪਣੇ ਕਮਰੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਨਾਲ ਮਿਠਾਈਆਂ ਖਾ ਰਹੇ ਹਨ ਜੋ ਕਿ ਸਰਾਸਰ ਗ਼ਲਤ ਹੈ। ਬੈਂਸ ਨੇ ਕਿਹਾ ਕਿ ਬਟਾਲਾ ਪਟਾਕਾ ਫ਼ੈਕਟਰੀ ਹਾਦਸੇ ਦੇ ਵਿੱਚ ਪਰਿਵਾਰਾਂ ਨੇ ਆਪਣੇ ਜੀਆਂ ਨੂੰ ਗਵਾ ਲਿਆ ਅਤੇ ਜਦੋਂ ਪੀੜਤ ਪਰਿਵਾਰ ਇਨਸਾਫ਼ ਦੇ ਲਈ ਡੀਸੀ ਦਫ਼ਤਰ ਪਹੁੰਚੇ ਤਾਂ ਉਨ੍ਹਾਂ ਨੂੰ ਬਦਸਲੂਕੀ ਕਰਕੇ ਡੀਸੀ ਨੇ ਦਫ਼ਤਰ ਵਿੱਚੋਂ ਬਾਹਰ ਕੱਢ ਦਿੱਤਾ ਜੋ ਕਿ ਸਰਾਸਰ ਗ਼ਲਤ ਹੈ, ਇਸੇ ਕਰਕੇ ਉਨ੍ਹਾਂ ਨੇ ਡੀਸੀ ਨੂੰ ਝਾੜ ਪਾਈ ਸੀ।
ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦਾ ਮੁੱਖ ਕੰਮ ਹੀ ਭ੍ਰਿਸ਼ਟ ਅਤੇ ਬੇਈਮਾਨ ਅਫ਼ਸਰਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਜੇ ਪ੍ਰਸ਼ਾਸਨਿਕ ਅਧਿਕਾਰੀ ਆਪਣੀਆਂ ਡਿਊਟੀਆਂ ਅਤੇ ਫਰਜ਼ ਨੂੰ ਸਮਝਣ ਤਾਂ ਕਿਸੇ ਵੀ ਆਗੂ ਨੂੰ ਅਜਿਹਾ ਵਰਤਾਰਾ ਕਰਨ ਦੀ ਲੋੜ ਹੀ ਨਾ ਪਵੇ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾ ਬਟਾਲਾ ਪਟਾਕਾ ਫੈਕਟਰੀ ਧਮਾਕੇ ਵਿੱਚ ਦੋ ਦਰਜਨ ਜਾਨਾਂ ਚਲੀਆਂ ਗਈਆਂ ਸਨ ਜਿਸ ਤੋਂ ਬਾਅਦ ਗੁਰਦਾਸਪੁਰ ਡੀਸੀ ਦਫ਼ਤਰ ਜਾ ਕੇ ਬੈਂਸ ਨੇ ਡੀਸੀ ਨੂੰ ਝਾੜ ਪਾਈ ਸੀ।