ਲੁਧਿਆਣਾ: ਪਿਛਲੇ ਦਿਨੀਂ ਸੜਕ ਹਾਦਸੇ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿਣਾ ਵਾਲੇ ਅਦਾਕਾਰ ਦੀਪ ਸਿੱਧੂ (Actor Deep Sidhu) ਦੇ ਘਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਦੀਪ ਸਿੱਧੂ ਦੇ ਪਰਿਵਾਰ ਨੂੰ ਹਰ ਪ੍ਰਕਾਰ ਦੇ ਸਮਰਥਨ ਦੇਣ ਦੀ ਵੀ ਗੱਲ ਕਹੀ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਇਸ ਯੋਧਾ ਸੀ, ਜੋ ਪੰਜਾਬ ਅਤੇ ਕੌਮ ਲਈ ਸ਼ਹੀਦ ਹੋਇਆ ਹੈ।
ਇਸ ਮੌਕੇ ਉਹ ਦੀਪ ਸਿੱਧੂ ਦੀ ਮੌਤ (Death of Deep Sidhu) ‘ਤੇ ਖੁੱਲ੍ਹ ਕੇ ਨਹੀਂ ਬੋਲੇ, ਉਨ੍ਹਾਂ ਕਿਹਾ ਕਿ ਜੇਕਰ ਮੈਂ ਇੱਥੇ ਕੋਈ ਅਜਿਹਾ ਬਿਆਨ ਦਿੰਦਾ ਹਾਂ, ਤਾਂ ਦੀਪ ਸਿੱਧੂ ਦੇ ਪਰਿਵਾਰ ਦੇ ਜ਼ਖ਼ਮਾਂ ‘ਤੇ ਲੂਣ ਪਾਉਣ ਵਾਲਾ ਕੰਮ ਹੋਵੇਗਾ, ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਦੀਪ ਸਿੱਧੂ ਦੀ ਮੌਤ (Death of Deep Sidhu) ‘ਤੇ ਕੋਈ ਸਵਾਲ ਕਰਨਾ ਚਾਹੁੰਦੇ ਹਨ, ਤਾਂ ਉਹ ਉਨ੍ਹਾਂ ਦੇ ਹਲਕੇ ਅਮਰਗੜ੍ਹ ਵਿੱਚ ਆ ਜਾਣ, ਉੱਥੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।