ਲੁਧਿਆਣਾ: ਪੁਲਿਸ ਨੇ ਵਿਸ਼ੇਸ਼ ਮੁਹਿੰਮ ਦੇ ਤਹਿਤ ਪਿਛਲੇ 10 ਦਿਨਾਂ ਵਿੱਚ ਵੱਖ-ਵੱਖ ਮਾਮਲਿਆਂ ਦੇ 21 ਮੁਕੱਦਮੇ ਦਰਜ ਕਰਕੇ 39 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਪੁਲਿਸ ਨੂੰ 35 ਗ੍ਰਾਮ ਹੈਰੋਇਨ, 950 ਗ੍ਰਾਮ, 100 ਗ੍ਰਾਮ ਨਸ਼ੀਲਾ ਪਾਊਡਰ, 10 ਦੋਪਹੀਆ ਵਾਹਨ, 1 ਕਾਰ, 30 ਮੋਬਾਈਲ ਫੋਨ ਅਤੇ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ।
ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਪੁਲਿਸ ਅਧਿਕਾਰੀ ਨੇ ਦੱਸਿਆ, ਕਿ ਉਨ੍ਹਾਂ ਵੱਲੋਂ ਨਸ਼ੇ ਨੂੰ ਲੈਕੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਪਿਛਲੇ 10 ਦਿਨਾਂ ਵਿੱਚ ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆ ਵਿੱਚ ਨਾਕੇਬੰਦੀ ਕਰਕੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਅਧੀਨ ਪੁਲਿਸ ਵੱਲੋਂ ਨਸ਼ਾ ਤਸਰਕਰਾਂ ਨੂੰ ਨਸ਼ੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ, ਨਸ਼ਾ ਤਸਕਰ ਜਿਆਦਾ ਤਰ੍ਹਾਂ ਦੂਜੇ ਸੂਬਿਆ ਤੋਂ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਕਰਦੇ ਸਨ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ, ਇਨ੍ਹਾਂ ਤਸਕਰਾਂ ਦਾ ਕਹਿਣਾ ਹੈ। ਕਿ ਉਹ ਦੂਜੇ ਸੂਬਿਆਂ ਤੋਂ ਸਸਤਾ ਨਸ਼ਾ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਪਿੰਡਾਂ ਵਿੱਚ ਮਹਿੰਗਾ ਕਰਕੇ ਇਸ ਦੀ ਸਪਲਾਈ ਕਰਦੇ ਸਨ
ਇੱਕ ਪਾਸੇ ਪੰਜਾਬ ਪੁਲਿਸ ਇਨ੍ਹਾਂ ਨਸ਼ਾ ਤਸਕਰਾਂ ਵੱਡੀ ਗਿਣਤੀ ਵਿੱਚ ਗ੍ਰਿਫ਼ਤਾਰ ਕਰ ਰਹੀ ਹੈ, ਤਾਂ ਦੂਜੇ ਪਾਸੇ ਇਨ੍ਹਾਂ ਤਸਕਰਾਂ ਦੀ ਪੰਜਾਬ ਵਿੱਚ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ। ਜੋ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੀ ਹੈ।
ਇਹ ਵੀ ਪੜ੍ਹੋ:Theft:ਚੋਰੀ ਦੇ ਸਮਾਨ ਸਮੇਤ ਦੋ ਕਾਬੂ