ਪੰਜਾਬ

punjab

ETV Bharat / state

ਖੇਤੀਬਾੜੀ ਯੂਨੀਵਰਸਿਟੀ ਦੇ ਸਮਾਰਟ ਸਕੂਲ 'ਚ 'ਵੰਸ਼' ਦਾ ਦਾਖ਼ਲਾ - ਪੰਜਾਬ ਖੇਤੀਬਾੜੀ ਯੂਨੀਵਰਸਿਟੀ

ਜੁਰਾਬਾਂ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਵੰਸ਼ ਦੀ ਆਖਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੁੱਧ ਆ ਹੀ ਗਈ। ਵੰਸ਼ ਹੁਣ ਸਕੂਲ ਜਾਵੇਗਾ ਜਿਸ ਨੂੰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਵੀਂ ਜਮਾਤ ਵਿੱਚ ਦਾਖ਼ਲ ਕਰਵਾ ਦਿੱਤਾ। ਵੰਸ਼ ਦਾ ਭਰਾ ਦਾ ਵੀ ਨੌਵੀਂ ਜਮਾਤ ਵਿੱਚ ਦਾਖ਼ਲ ਕਰਵਾ ਦਿੱਤਾ ਤੇ ਪ੍ਰਸ਼ਾਸਨ ਨੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ।

ਖੇਤੀਬਾੜੀ ਯੂਨੀਵਰਸਿਟੀ ਦੇ ਸਮਾਰਟ ਸਕੂਲ 'ਚ 'ਵੰਸ਼' ਦਾ ਦਾਖ਼ਲਾ

By

Published : May 12, 2021, 8:09 PM IST

ਲੁਧਿਆਣਾ : ਲੁਧਿਆਣਾ 'ਚ ਜੁਰਾਬਾਂ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਵੰਸ਼ ਦਾ ਬੀਤੇ ਦਿਨੀਂ ਵੀਡੀਓ ਵਾਇਰਲ ਹੋਇਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਵੱਲੋਂ ਉਸ ਨੂੰ ਫੋਨ ਕਰ ਕੇ ਪਰਿਵਾਰ ਦੀ ਮਾਲੀ ਮੱਦਦ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਅੱਜ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੰਸ਼ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ।

ਖੇਤੀਬਾੜੀ ਯੂਨੀਵਰਸਿਟੀ ਦੇ ਸਮਾਰਟ ਸਕੂਲ 'ਚ 'ਵੰਸ਼' ਦਾ ਦਾਖ਼ਲਾ

'ਵੰਸ਼' ਦੇ ਭਰਾ ਨੂੰ 9ਵੀਂ ਜਮਾਤ ਵਿੱਚ ਪੜ੍ਹਣ ਪਾਇਆ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਯਤਨਾ ਸਦਕਾ ਉਸ ਦਾ ਦਾਖ਼ਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਮਾਰਟ ਸਕੂਲ 'ਚ ਪੰਜਵੀਂ ਜਮਾਤ ਵਿੱਚ ਕਰਵਾ ਦਿੱਤਾ ਗਿਆ ਨਾਲ ਹੀ ਉਸ ਦੇ ਭਰਾ ਦਾ ਦਾਖਲਾ ਵੀ ਨੌਵੀਂ ਜਮਾਤ ਵਿੱਚ ਕਰਵਾਇਆ ਗਿਆ ਕਿਉਂਕਿ ਉਸ ਨੇ ਵੀ ਆਰਥਿਕ ਤੰਗੀ ਦੇ ਚੱਲਦਿਆਂ ਪੜ੍ਹਾਈ ਛੱਡ ਦਿੱਤੀ ਸੀ।

ਵੰਸ਼ ਦੇ ਪਰਿਵਾਰ ਨੂੰ 2 ਲੱਖ ਰੁਪਏ ਦਾ ਚੈੱਕ ਭੇਟ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਖੁਦ ਉਸ ਦਾ ਸਕੂਲ ਦੇ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਉਸ ਨੂੰ ਦੋ ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ ਤਾਂ ਜੋ ਪਰਿਵਾਰ ਦੀ ਆਰਥਿਕ ਮਦਦ ਹੋ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਪਰਿਵਾਰ ਦੀ ਆਰਥਿਕ ਮਦਦ ਕੀਤੀ ਗਈ ਹੈ।

ਪ੍ਰਸ਼ਾਸਨ ਚੁੱਕੇਗਾ ਪੜ੍ਹਾਈ ਦਾ ਪੂਰਾ ਖ਼ਰਚ : ਡਿਪਟੀ ਕਮਿਸ਼ਨਰ

ਉਨ੍ਹਾਂ ਕਿਹਾ ਕਿ ਦੋਵਾਂ ਬੱਚਿਆਂ ਨੂੰ ਸਕੂਲ ਪੜ੍ਹਾਇਆ ਜਾ ਰਿਹਾ ਹੈ ਤਾਂ ਜੋ ਉਹ ਦੋਵੇਂ ਪੜ੍ਹ ਲਿਖ ਕੇ ਕੋਈ ਚੰਗਾ ਕੰਮ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਦੋਵਾਂ ਬੱਚਿਆਂ ਦੀ ਉਮਰ ਪੜ੍ਹਾਈ ਕਰਨ ਦੀ ਹੈ ਨਾ ਕਿ ਕੰਮ ਕਰਨ ਦੀ ਇਸ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਖਰਚੇ ਉਤੇ ਮੁਫ਼ਤ ਪੜ੍ਹਾਇਆ ਜਾਵੇਗਾ।

ABOUT THE AUTHOR

...view details