ਲੁਧਿਆਣਾ: ਭਾਰਤ ਵਿੱਚ ਕਰੋਨਾ ਵਾਇਰਸ ਦੇ ਆਗਮਨ ਤੋਂ ਬਾਅਦ ਪੰਜਾਬ ਸਿਹਤ ਵਿਭਾਗ ਵੀ ਅਲਰਟ 'ਤੇ ਹੈ ਅਤੇ ਹੁਣ ਸਾਰੇ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਦੇ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਕਰੋਨਾ ਵਾਇਰਸ ਨੂੰ ਲੈ ਕੇ ਲੁਧਿਆਣਾ ਸਿਵਲ ਹਸਪਤਾਲ 'ਚ ਖ਼ਾਸ ਪ੍ਰਬੰਧ - ਕਰੋਨਾ ਵਾਇਰਸ
ਕਰੋਨਾ ਵਾਇਰਸ ਨੂੰ ਲੈ ਕੇ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਖ਼ਾਸ ਪ੍ਰਬੰਧ ਕੀਤੇ ਗਏ ਹਨ। ਸਿਵਲ ਹਸਪਤਾਲ 'ਚ ਵਿਸ਼ੇਸ਼ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ।
ਇਸ ਦੇ ਤਹਿਤ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਵਿਸ਼ੇਸ਼ ਆਈਸੋਲੇਸ਼ਨ ਵਾਰਡ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਵਿੱਚ 10 ਬੈਡਾਂ ਦੀ ਵਿਵਸਥਾ ਵੀ ਕੀਤੀ ਗਈ ਹੈ। ਸਿਵਲ ਹਸਪਤਾਲ ਦੇ ਵਿੱਚ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਡਾਕਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਹਸਪਤਾਲ ਦੇ ਵਿੱਚ ਫਲੂ ਨੂੰ ਲੈ ਕੇ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇੱਕ ਸਟੇਸ਼ਨ ਵਾਰਡ ਬਣਾਇਆ ਗਿਆ ਹੈ ਜਿੱਥੇ 10 ਬੈੱਡ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਇੱਕ ਦੂਜੇ ਤੋਂ ਫੈਲ ਰਿਹਾ ਹੈ, ਇਸ ਕਰਕੇ ਆਪਣੇ ਹੱਥ, ਮੂੰਹ ਨੂੰ ਨਹੀਂ ਲਾਉਣੇ ਚਾਹੀਦੇ ਅਤੇ ਵਾਰ-ਵਾਰ ਹੱਥ ਧੋਣ ਦੀ ਆਦਤ ਵੀ ਸਾਨੂੰ ਹੁਣ ਪਾਉਣੀ ਚਾਹੀਦੀ ਹੈ।