ਲੁਧਿਆਣਾ: ਸੂਬੇ ’ਚ ਕੋਰੋਨਾ ਮਹਾਂਮਾਰੀ ਕਾਰਨ ਹਰ ਰੋਜ਼ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਿਸ ਕਾਰਨ ਹਸਪਤਾਲਾਂ ਚ ਮਰੀਜ਼ਾਂ ਲਈ ਬੈੱਡ ਅਤੇ ਆਕਸੀਜਨ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਗੁਰਦੁਆਰਾ ਆਲਮਗੀਰ ਵਿਖੇ ਕੋਰੋਨਾ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਗਾਏ ਗਏ ਹਨ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕੋਰੋਨਾ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਗਵਾਏ ਗਏ ਹਨ ਨਾਲ ਹੀ ਜਲਦ ਹੀ ਆਕਸੀਜਨ ਸਿਲੰਡਰ ਵੀ ਮੁਹੱਈਆ ਕਰਵਾਏ ਜਾਣਗੇ।
ਕੋਰੋਨਾ ਮਰੀਜ਼ਾ ਲਈ ਬਣਾਇਆ ਗਿਆ ਵਾਰਡ
ਕੋਰੋਨਾ ਮਰੀਜ਼ਾਂ ਲਈ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸਾਹਿਬ ਵਿਖੇ ਵਾਰਡ ਵੀ ਬਣਾਇਆ ਗਿਆ ਹੈ , ਜਿੱਥੇ ਬੈੱਡ ਲਗਾ ਕੇ ਕੋਰੋਨਾ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ, ਇਹ ਸੇਵਾ ਐੱਸਜੀਪੀਸੀ ਵੱਲੋਂ ਸ਼ੁਰੂ ਕਰਵਾਈ ਗਈ ਹੈ ਅਤੇ ਕਮੇਟੀ ਅਧੀਨ ਇਹ ਸੇਵਾ ਹੋਰਨਾਂ ਗੁਰਦੁਆਰਾ ਸਾਹਿਬਾਨਾਂ ਵਿੱਚ ਵੀ ਸ਼ੁਰੂ ਕੀਤੀ ਗਈ ਹੈ। ਤਾਂ ਜੋ ਕੋਰੋਨਾ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।