ਲੁਧਿਆਣਾ: ਕੌਮਾਂਤਰੀ ਮਹਿਲਾ ਦਿਵਸ ਮੌਕੇ ਸ਼ਹਿਰ ’ਚ ਪੁਲਿਸ ਕਮਿਸ਼ਨਰੇਟ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਖੀ ਸਾਂਝ ਟੀਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੈਨੇਟਰੀ ਪੈਡ ਮਸ਼ੀਨਾਂ ਲੁਧਿਆਣਾ ਦੇ ਵੱਖ-ਵੱਖ ਥਾਵਾਂ ’ਤੇ ਲਗਾਈਆਂ ਜਾਣਗੀਆਂ। ਇਸ ਦੌਰਾਨ ਲਗਾਏ ਗਏ ਕੈਂਪ ’ਚ ਲਗਭਗ 800 ਦੇ ਕਰੀਬ ਮਹਿਲਾਵਾਂ ਦੇ ਘਰੇਲੂ ਮਸਲਿਆਂ ਦਾ ਨਿਪਟਾਰਾ ਵੀ ਕਰਵਾਇਆ ਗਿਆ ਅਤੇ ਮਹਿਲਾਵਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।
ਇਹ ਵੀ ਪੜੋ: ਪੀਐਮ ਬਾਰੇ ਭੱਦੀ ਸ਼ਬਦਾਵਲੀ ਦੀ ਭਾਜਪਾ ਆਗੂਆਂ ਨੇ ਕੀਤੀ ਨਿਖੇਧੀ
ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ ਲੁਧਿਆਣਾ ਪੁਲਿਸ ਵੱਲੋਂ ਜੋ ਉਪਰਾਲਾ ਕੀਤਾ ਗਿਆ ਹੈ ਉਹ ਬੇਹੱਦ ਸ਼ਲਾਘਾਯੋਗ ਹੈ ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਮਸਲੇ ਅੱਜ ਮੌਕੇ ਤੇ ਹੱਲ ਕੀਤੇ ਜਾ ਰਹੇ ਨੇ ਅਤੇ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾ ਰਹੀ ਹੈ।
ਮਹਿਲਾ ਦਿਵਸ ਮੌਕੇ ਲੁਧਿਆਣਾ ਪੁਲਿਸ ਵੱਲੋਂ ਵਿਸ਼ੇਸ਼ ਸਮਾਗਮ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਵੱਲੋਂ ਜੋ ਸਖੀ ਸਾਂਝ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਉਹ ਵੀ ਕਾਬਿਲੇ ਤਾਰੀਫ਼ ਹੈ ਕਿਉਂਕਿ ਬਿਨਾਂ ਕਿਸੇ ਸਹਿਯੋਗ ਤੋਂ ਪੁਲਿਸ ਵੱਲੋਂ ਆਪਣੇ ਤੌਰ ’ਤੇ ਇਸ ਦੀ ਸ਼ੁਰੁਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਮੌਕੇ ਉਹ ਇਹੀ ਸੁਨੇਹਾ ਦੇਣਾ ਚਾਹੁੰਦੇ ਨੇ ਕਿ ਮਹਿਲਾਵਾਂ ਮਜ਼ਬੂਤ ਰਹਿਣ ਅਤੇ ਆਪਣੇ ਪਰਿਵਾਰ ਨੂੰ ਸਹਿਯੋਗ ਦੇਣ।
ਉਧਰ, ਦੂਜੇ ਪਾਸੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਵਿਸ਼ੇਸ਼ ਤੌਰ ਤੇ ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ ਹੈ ਤਾਂ ਜੋ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬੇਹੱਦ ਜ਼ਰੂਰੀ ਹੈ ਕਿ ਮਹਿਲਾਵਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਜਾਵੇ ਕਿ ਪੁਲਿਸ ਹਮੇਸ਼ਾ ਉਨ੍ਹਾਂ ਦੇ ਨਾਲ ਹੈ।
ਇਹ ਵੀ ਪੜੋ: ਕੈਪਟਨ ਨੂੰ ਵਾਅਦੇ ਯਾਦ ਕਰਵਾਉਣ ਲਈ ਮੁਲਾਜ਼ਮਾਂ ਨੇ ਨਿਵੇਕਲੇ ਢੰਗ ਨਾਲ ਕੀਤਾ ਪ੍ਰਦਰਸ਼ਨ