ਲੁਧਿਆਣਾ: 70ਵੀਂ ਕੌਮੀ ਬਾਸਕੇਟਬਾਲ ਚੈਂਪੀਅਨਸ਼ਿਪ ਵਿੱਚ ਸ਼ਨਿਵਾਰ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਾਸਕੇਟਬਾਲ ਸਰਦੀਆਂ 'ਚ ਹੀ ਖੇਡੀ ਜਾਣ ਵਾਲੀ ਗੇਮ ਹੈ ਅਤੇ ਅੱਜ ਲੋੜ ਹੈ ਕਿ ਸਾਰੇ ਪੰਜਾਬ ਦੇ ਨੌਜਵਾਨ ਖੇਡਾਂ ਵੱਲ ਆਪਣਾ ਰੁਝਾਨ ਵਧਾਉਣ।
ਬਾਸਕੇਟਬਾਲ ਚੈਂਪੀਅਨਸ਼ਿਪ 'ਚ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ
ਸ਼ਨਿਵਾਰ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਲੁਧਿਆਣਾ ਵਿਖੇ ਚੱਲ ਰਹੀ 70ਵੀਂ ਕੌਮੀ ਬਾਸਕੇਟਬਾਲ ਚੈਂਪੀਅਨਸ਼ਿਪ ਵਿੱਚ ਸ਼ਿਰਕਤ ਕੀਤੀ।
ਫ਼ੋਟੋ
ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਬਾਸਕੇਟਬਾਲ ਨੂੰ ਖੇਡ ਕੇ ਖਿਡਾਰੀ ਗਰਮ ਰਹਿੰਦੇ ਹਨ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਲਗਾਤਾਰ ਖੇਡਾਂ ਵੱਲ ਉਤਸ਼ਾਹਿਤ ਕਰ ਰਹੀ ਹੈ। ਇਸ ਮੌਕੇ ਖਿਡਾਰੀਆਂ 'ਚ ਵੀ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਬਾਸਕੇਟਬਾਲ ਵੱਲ ਨੌਜਵਾਨਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਬਾਸਕੇਟਬਾਲ ਖੇਡਣ ਵਾਲੇ ਖਿਡਾਰੀਆਂ ਦੀ ਵੀ ਤਰੱਕੀ ਹੋ ਰਹੀ ਹੈ।