ਲੁਧਿਆਣਾ: ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਲੁਧਿਆਣਾ ਵਿੱਚ ਵੀ ਅਕਾਲੀ ਦਲ ਵੱਲੋਂ ਭਾਜਪਾ ਸਰਕਾਰ ਅਤੇ ਸੂਬੇ ਦੀ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਦੀ ਲੁਧਿਆਣਾ ਲੀਡਰਸ਼ਿਪ ਵੀ ਮੌਜੂਦ ਰਹੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਦੇ ਵਿੱਚ ਕਟੌਤੀ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਭ ਤੋਂ ਵੱਧ ਟੈਕਸ ਲਗਾ ਰਹੀ ਹੈ। 10 ਰੁਪਏ ਪ੍ਰਤੀ ਲੀਟਰ ਸੂਬਾ ਸਰਕਾਰ ਅਤੇ 10 ਰੁਪਏ ਪ੍ਰਤੀ ਲੀਟਰ ਕੇਂਦਰ ਸਰਕਾਰ ਨੂੰ ਘਟਾਉਣਾ ਚਾਹੀਦਾ ਹੈ।