ਲੁਧਿਆਣਾ: ਜ਼ਿਲ੍ਹੇ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਲੁਧਿਆਣਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹੋਰ ਲੀਡਰਸ਼ਿਪ ਵੀ ਮੌਜੂਦ ਰਹੀ।
ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਇਸ ਮੌਕੇ ਮੁੱਖਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਸੂਬੇ ਦੇ ਨੌਜਵਾਨ ਕਿਸੇ ਵੀ ਖੇਤਰ ਦੇ ਵਿੱਚ ਘਾਟਾ ਨਹੀਂ ਰਹੀ। ਉਨ੍ਹਾਂ ਨੂੰ ਇੱਕ ਦਿਸ਼ਾ ਦਿਖਾਉਣ ਦੀ ਲੋੜ ਹੈ, ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਪੁਰਾਣੇ ਇੰਜਨ ਵਰਗੀ ਹੋ ਗਈ ਹੈ ਜਿਸ ਵਿੱਚੋਂ ਪੁਰਾਣੀਆਂ ਸਿਆਸੀ ਪਾਰਟੀਆਂ ਨੇ ਕਈ ਪੁਰਜੇ ਕੱਢ ਲਏ ਹਨ। ਇਸ ਕਰਕੇ ਹੁਣ ਇਸ ਨੂੰ ਨਵਾਂ ਕਰਨ ਲਈ ਸਮਾਂ ਲੱਗੇਗਾ।
ਉਨ੍ਹਾਂ ਕਿਹਾ ਕਿ ਅਸੀਂ ਇਸ ਸਬੰਧੀ ਲਗਾਤਾਰ ਉਪਰਾਲੇ ਕਰ ਰਹੇ ਹਾਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਗੇ ਹਾਲ ਜ਼ਰੂਰੀ ਹੈ। ਭਗਵੰਤ ਮਾਨ ਨੇ ਸਿਆਸੀ ਪਾਰਟੀਆਂ ’ਤੇ ਤੰਜ ਕੱਸੇ। ਇਸ ਮੌਕੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਿੱਚ ਵਿਦੇਸ਼ਾਂ ਵਰਗੀਆਂ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਜਿੰਨੇ ਵੀ ਟੋਲ ਟੈਕਸ ਲੱਗੇ ਹਨ, ਉਹ ਪੁਰਾਣਿਆਂ ਸਰਕਾਰਾਂ ਦੀ ਦੇਣ ਹੈ ਜਿਨ੍ਹਾਂ ਨੂੰ ਖਤਮ ਕਰਨ ਲਈ ਅਸੀਂ ਉਪਰਾਲੇ ਕਰਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਜੋ ਨਾਜਾਇਜ਼ ਟੌਲ ਟੈਕਸ ਚੱਲ ਰਹੇ ਹਨ। ਉਨ੍ਹਾਂ ਨੂੰ ਖਤਮ ਕਰਨ ਲਈ ਵੀ ਅਸੀਂ ਕੰਮ ਕਰਾਂਗੇ। ਹਾਲਾਂਕਿ ਇਸ ਦੌਰਾਨ ਕਾਰੋਬਾਰੀਆਂ ਲਈ ਕੋਈ ਵੱਡਾ ਐਲਾਨ ਨਹੀਂ ਕੀਤਾ ਪਰ ਕਾਰੋਬਾਰੀਆਂ ਦੇ ਹੱਕ ਵਿੱਚ ਗੱਲ ਕਰਦੇ ਸੀਐੱਮ ਮਾਨ ਜ਼ਰੂਰ ਵਿਖਾਈ ਦਿੱਤੇ। ਸਮਾਗਮ ਵਿੱਚ ਪਹੁੰਚੇ ਕਾਰੋਬਾਰੀਆਂ ਨੂੰ ਉਮੀਦ ਵੀ ਸੀ ਕਿ ਸ਼ਾਇਦ ਮੁੱਖ ਮੰਤਰੀ ਉਨ੍ਹਾਂ ਨੂੰ ਕੋਈ ਰਾਹਤ ਦੇਣਗੇ ਪਰ ਕਿਸੇ ਵੀ ਤਰ੍ਹਾਂ ਦੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।
ਇਹ ਵੀ ਪੜੋ:ਸਿੱਖ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ