ਲੁਧਿਆਣਾ:ਜ਼ਿਲ੍ਹਾ ਲੁਧਿਆਣਾ ਵਿਖੇ ਐਸਟੀਐਫ ਵੱਲੋਂ ਤਿੰਨ ਮੁਲਜ਼ਮਾਂ ਨੂੰ ਭਾਰੀ ਹੈਰੋਇਨ ਨਾਲ(3 accused arrested with 3 kg 340 grams of heroin) ਗ੍ਰਿਫਤਾਰ ਕੀਤਾ ਗਿਆ ਹੈ। ਨਾਕੇਬੰਦੀ ਦੌਰਾਨ ਮਾਈਕਰਾ ਕਾਰ ਇਨ੍ਹਾਂ ਵੱਲੋਂ ਭਜਾ ਲਈ ਗਈ ਜਿਸ ਦਾ ਪਿੱਛਾ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਕਾਰ ਦੀ ਤਲਾਸ਼ੀ ਲੈਣ ਉਪਰੰਤ ਇਸ ਵਿਚੋਂ 3 ਕਿਲੋ 340 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਐਸਟੀਐੱਫ ਨੇ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ ਮੁਲਾਜ਼ਮਾਂ ਦੀ ਸ਼ਨਾਖਤ: ਤਿੰਨ ਮੁਲਜ਼ਮਾਂ ਦੀ ਸ਼ਨਾਖਤ ਵਿਕਾਸ ਗੁਪਤਾ ਉਰਫ ਬੰਟੀ 33 ਸਾਲ, ਗੁਰਪ੍ਰੀਤ ਸਿੰਘ ਉਰਫ ਪ੍ਰੀਤ 38 ਸਾਲ ਅਤੇ ਮਨਮਿੰਦਰ ਸਿੰਘ ਉਰਫ ਮਨੀ 27 ਸਾਲ ਵਜੋਂ ਹੋਈ ਹੈ, ਇਨ੍ਹਾ ਵਿੱਚੋਂ 2 ਮੁਲਜ਼ਮ ਟੈਕਸੀ ਚਲਾਉਣ ਦਾ ਕੰਮ ਕਰਦੇ ਨੇ ਜਦੋਂ ਕੇ ਇਕ ਮੁਲਜ਼ਮ ਦੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ ਅਤੇ 7-8 ਸਾਲ ਤੋਂ ਨਸ਼ਾ (8 years of selling drugs) ਵੇਚਣ ਦਾ ਕੰਮ ਕਰ ਰਿਹਾ ਸੀ।
ਕੰਡਕਟਰ ਸੀਟ ਦੇ ਹੇਠਾਂ ਹੈਰੋਇਨ: ਮਾਮਲੇ ਸਬੰਧੀ ਏਆਈਜੀ ਐਸਟੀਐੱਫ ਸਨੇਹਦੀਪ ਸ਼ਰਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ, ਉਨ੍ਹਾਂ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕੇ ਕਾਰ ਦੇ ਵਿੱਚ ਵੱਡੀ ਗਿਣਤੀ ਅੰਦਰ ਹੈਰੋਇਨ ਸਪਲਾਈ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਤਲਾਸ਼ੀ ਲੈਣ ਉਪਰੰਤ ਉਸ ਵਿਚ 3 ਕਿਲੋ 340 ਗ੍ਰਾਮ ਹੈਰੋਇਨ(3 accused arrested with 3 kg 340 grams of heroin) ਬਰਾਮਦ ਹੋਈ ਹੈ ਤਿੰਨ ਮੁਲਜ਼ਮਾਂ ਨੂੰ ਪੁਲੀਸ ਨੇ ਕਾਰ ਸਮੇਤ ਕਾਬੂ ਕਰ ਲਿਆ ਹੈ, ਤਿੰਨਾਂ ਤੇ ਪਹਿਲਾਂ ਵੀ ਐਨ ਡੀ ਪੀ ਐਸ ਐਕਟ (4 cases registered under NDPS Act) ਦੇ ਤਹਿਤ ਮਾਮਲੇ ਦਰਜ ਹਨ ਅਤੇ ਕਈ ਸੰਗੀਨ ਜੁਰਮ ਵੀ ਹਨ। ਕੰਡਕਟਰ ਸੀਟ ਦੇ ਹੇਠਾਂ ਹੈਰੋਇਨ ਦੀ ਇਹ ਇਹ ਖੇਪ ਲੁਕਾ ਕੇ ਰੱਖੀ ਗਈ ਸੀ। ਏਆਈਜੀ ਨੇ ਦੱਸਿਆ ਕਿ ਇਹ ਵੱਡੀ ਮਾਤਰਾ ਵਿੱਚ ਹੈਰੋਈਨ ਸਪਲਾਈ ਕਰਦੇ ਸਨ ਅਤੇ ਇਹਨਾਂ ਦੇ ਗ੍ਰਿਫਤਾਰ ਹੋਣ ਦੇ ਨਾਲ ਵੱਡੇ ਨੈਟਵਰਕ ਦੇ ਟੁੱਟਣ ਦਾ ਉਹਨਾਂ ਨੂੰ ਉਮੀਦ ਹੋਈ ਹੈ
ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ