ਲੁਧਿਆਣਾ: ਲੁਧਿਆਣਾ ਰੇਂਜ ਦੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ 132 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ। ਪੁਲਿਸ ਵਲੋਂ ਤਸਕਰ ਕੋਲੋਂ ਵਰਤਿਆ ਜਾਂਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਨਸ਼ਾ ਤਸਕਰ ਦੀ ਪਹਿਚਾਣ ਜਤਿੰਦਰ ਕੁਮਾਰ ਬੰਟੀ ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਗਰੀਨ ਪਾਰਕ ਨਜ਼ਦੀਕ ਸਿਵਲ ਲਾਈਨ ਦਾ ਰਹਿਣਾ ਵਾਲਾ ਵਜੋਂ ਹੋਈ ਹੈ।
ਐੱਸ.ਟੀ.ਐੱਫ ਵਲੋਂ ਹੈਰੋਇਨ ਸਮੇਤ ਤਸਕਰ ਕਾਬੂ - ਪੁਲਿਸ ਪਾਰਟੀ ਵਲੋਂ ਵਿਸ਼ੇਸ਼ ਨਾਕਾਬੰਦੀ
ਲੁਧਿਆਣਾ ਰੇਂਜ ਦੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ 132 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ। ਪੁਲਿਸ ਵਲੋਂ ਤਸਕਰ ਕੋਲੋਂ ਵਰਤਿਆ ਜਾਂਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਨਸ਼ਾ ਤਸਕਰ ਦੀ ਪਹਿਚਾਣ ਜਤਿੰਦਰ ਕੁਮਾਰ ਬੰਟੀ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ ਲੁਧਿਆਣਾ ਰੇਂਜ ਦੇ ਇੰਸਪੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਉਕਤ ਵਿਅਕਤੀ ਹੈਰੋਇਨ ਦੀ ਤਸਕਰੀ ਕਰਦਾ ਹੈ ਅਤੇ ਉਸ ਵਲੋਂ ਮੁੜ ਨਸ਼ਾ ਤਸਕਰੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਅਤੇ ਹੈਰੋਇਨ ਨੂੰ ਕਬਜੇ 'ਚ ਲਿਆ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪੁੱਛਗਿਛ ਜਾਰੀ ਹੈ ਤਾਂ ਜੋ ਹੋਰ ਖੁਲਾਸੇ ਹੋ ਸਕਣ।
ਇਹ ਵੀ ਪੜ੍ਹੋ:ਮੁਹਾਲੀ 'ਚ ਕਿਸੇ ਸਮੇਂ ਵੀ ਲੱਗ ਸਕਦਾ ਹੈ ਮੁਕੰਮਲ ਲੌਕਡਾਊਨ