ਲੁਧਿਆਣਾ: ਐੱਸਟੀਐੱਫ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਪੈਸ਼ਲ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਮਾਮਲਿਆਂ 'ਚ 3 ਅਰੋਪੀਆਂ ਨੂੰ 967 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਏਐਸਆਈ ਜੈਪਾਲ ਕੋਲ ਹੋਈ ਮੁਖਬਰੀ 'ਤੇ ਵਿਜੇ ਨਗਰ ਨੇੜੇ ਪਾਣੀ ਵਾਲੀ ਟੈਂਕੀ ਦੇ ਕੋਲ ਕੀਤੀ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਨੂੰ ਹੈਂਡ ਬੈਗ ਵਿੱਚ 615 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰੋਨਿਕ ਕੰਡਾ ਅਤੇ 25 ਪਲਾਸਟਿਕ ਦੀਆਂ ਛੋਟੀਆਂ ਲਿਫ਼ਾਫ਼ਿਆਂ ਸਮੇਤ ਕਾਬੂ ਕੀਤਾ ਹੈ।
ਇਸ ਤਰ੍ਹਾਂ ਦੂਜੇ ਮਾਮਲੇ 'ਚ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਮਾਮਲੇ 'ਚ ਫਰਾਰ ਚੱਲ ਰਹੇ ਆਰੋਪੀ ਨੂੰ ਗੁਪਤ ਸੂਚਨਾ ਮਿਲਣ 'ਤੇ ਗੋਲ ਮਾਰਕੀਟ ਮਾਡਲ ਟਾਊਨ ਤੋਂ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗੁਰਚਰਨ ਸਿੰਘ ਨੇ ਦੱਸਿਆ ਕਿ ਉਕਤ ਆਰੋਪੀ 'ਤੇ ਪਹਿਲਾਂ ਵੀ ਐੱਸਟੀਐੱਫ ਥਾਣੇ ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ।