ਲੁਧਿਆਣਾ: ਸਥਾਨਕ ਐੱਸਟੀਐੱਫ਼ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 3 ਕਿੱਲੋ 130 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਐੱਸਟੀਐੱਫ਼ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਰੇਰੂ ਸਾਹਿਬ ਇਲਾਕੇ ਦੇ ਨੇੜੇ ਨਾਕੇਬੰਦੀ ਕੀਤੀ ਹੋਈ ਸੀ।
ਨਸ਼ੀਲੇ ਪਦਾਰਥਾਂ ਸਣੇ 4 ਨਸ਼ਾ ਤਸਕਰ ਚੜ੍ਹੇ ਪੁਲਿਸ ਦੇ ਅੜਿੱਕੇ - STF police arrest 4 drug smugglers in ludhiana
ਲੁਧਿਆਣਾ ਐੱਸਟੀਐੱਫ਼ ਪੁਲਿਸ ਨੇ 3 ਕਿੱਲੋ 130 ਗ੍ਰਾਮ ਹੈਰੋਇਨ ਸਣੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇੱਕ ਕਾਰ ਨੂੰ ਰੋਕਿਆ ਤਾਂ ਕਾਰ ਸਵਾਰ ਕਮਲ ਕੁਮਾਰ ਤੇ ਸੁਨੇਹਾ ਬੰਦਨਾ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 1 ਕਿੱਲੋ 530 ਇਸ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਮੋਤੀ ਨਗਰ ਨਾਕੇਬੰਦੀ ਕੀਤੀ ਗਈ ਤਾਂ ਮੁਲਜ਼ਮ ਸੁਖਬੀਰ ਉਰਫ਼ ਸੁੱਖਾ ਦੀ ਤਲਾਸ਼ੀ ਦੌਰਾਨ 1 ਕਿੱਲੋ 630 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਏਆਈਜੀ ਨੇ ਦੱਸਿਆ ਕਿ ਮੁਲਜ਼ਮ ਜੇਲ੍ਹ ਵਿੱਚ ਬੰਦ ਮਲਕੀਤ ਸਿੰਘ ਦੇ ਨਾਲ ਫ਼ੋਨ 'ਤੇ ਸੰਪਰਕ ਵਿੱਚ ਸੀ ਤੇ ਬੀਤੇ ਲੰਮੇਂ ਸਮੇਂ ਤੋਂ ਤਸਕਰੀ ਦਾ ਗੋਰਖ ਧੰਦਾ ਕਰ ਰਿਹਾ ਸੀ। ਮੁਲਜ਼ਮ ਖ਼ੁਦ ਵੀ ਨਸ਼ੇ ਦਾ ਆਦੀ ਹੈ ਤੇ ਪਹਿਲਾਂ ਵੀ ਉਸ 'ਤੇ ਕਈ ਮਾਮਲੇ ਦਰਜ ਹਨ। ਹੁਣ ਪੁਲਿਸ ਨੇ ਨਸ਼ੇ ਦੇ ਵੱਡੇ ਕਾਰੋਬਾਰ ਦਾ ਪਰਦਾਫਾਸ਼ ਕਰਦਿਆਂ 4 ਮੈਂਬਰਾਂ ਨੂੰ ਕਾਬੂ ਕੀਤਾ ਜਿਨ੍ਹਾਂ ਕੋਲੋਂ ਵੱਡੀ ਤਾਦਾਦ ਵਿੱਚ ਹੈਰੋਈਨ ਦੀ ਖੇਪ ਬਰਾਮਦ ਹੋਈ ਹੈ।