ਲੁਧਿਆਣਾ: ਸਥਾਨਕ ਐਸਟੀਐਫ਼ ਰੇਂਜ ਨੇ ਇੱਕ ਮੋਟਰਸਾਈਕਲ ਸਵਾਰ ਤਸਕਰ ਨੂੰ 360 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਸ਼ਨਾਖਤ ਵਰਿੰਦਰ ਕੁਮਾਰ ਉਰਫ਼ ਸੋਨੂੰ ਵਾਸੀ ਸਤਜੋਤ ਨਗਰ ਲੁਧਿਆਣਾ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿੱਚ 2 ਕਰੋੜ ਰੁਪਏ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਟੀਐਫ਼ ਇੰਚਾਰਜ ਲੁਧਿਆਣਾ ਰੇਂਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਐਸਟੀਐਫ਼ ਨੇ 39 ਸੈਕਟਰ ਨੇੜੇ ਨਾਕੇਬੰਦੀ ਕੀਤੀ ਗਈ।
ਇਸ ਦੌਰਾਨ ਜਦੋਂ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 360 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਪਹਿਲੇ ਹੀ ਮੁਲਜ਼ਮ ਨਸ਼ੇ ਦੀ ਤਸਕਰੀ ਦੇ ਮਾਮਲੇ 'ਚ ਹੀ ਜ਼ਮਾਨਤ ਤੇ ਬਾਹਰ ਆਇਆ ਸੀ ਤੇ ਮੁੜ ਤੋਂ ਬਾਹਰ ਆ ਕੇ ਉਸ ਨੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ, ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਥਾਂ-ਥਾਂ ਨਾਕੇਬੰਦੀ ਕਰਕੇ ਨਸ਼ੇ ਦੀ ਸਪਲਾਈ ਕਰਨ ਵਾਲਿਆਂ 'ਤੇ ਨਕੇਲ ਕੱਸ ਰਹੀ ਹੈ। ਇਸ ਤਹਿਤ ਹੀ ਲੁਧਿਆਣਾ ਵਿੱਚ ਪੁਲਿਸ ਨੇ ਨਾਕੇਬੰਦੀ ਕਰਕੇ ਗੱਡੀ ਵਿੱਚ ਸਵਾਰ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਕੀ ਪੰਜਾਬ ਸਰਕਾਰ ਨਸ਼ੇ 'ਤੇ ਠੱਲ੍ਹ ਪਾਉਣ ਵਿੱਚ ਸਫ਼ਲ ਹੁੰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ?