ਪੰਜਾਬ

punjab

By

Published : Feb 18, 2021, 9:17 PM IST

ETV Bharat / state

ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਲੁਧਿਆਣਾ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ

ਸੰਯੁਕਤ ਕਿਸਾਨ ਮੋਰਚਾ ਵੱਲੋਂ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਲੈ ਕੇ ਚਾਰ ਵਜੇ ਤਕ ਟ੍ਰੇਨਾਂ ਰੋਕੀਆਂ ਗਈਆਂ। ਇਸ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਆਰਪੀਐੱਫ ਅਤੇ ਲੁਧਿਆਣਾ ਪੁਲੀਸ ਤੋਂ ਇਲਾਵਾ ਸਪੈਸ਼ਲ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਦੱਸ ਦਈਏ ਕਿ ਯਾਤਰੀਆਂ ਵੱਲੋਂ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।

ਤਸਵੀਰ
ਤਸਵੀਰ

ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਲੈ ਕੇ ਚਾਰ ਵਜੇ ਤਕ ਟ੍ਰੇਨਾਂ ਰੋਕੀਆਂ ਗਈਆਂ। ਇਸ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਆਰਪੀਐੱਫ ਅਤੇ ਲੁਧਿਆਣਾ ਪੁਲੀਸ ਤੋਂ ਇਲਾਵਾ ਸਪੈਸ਼ਲ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਦੱਸ ਦਈਏ ਕਿ ਯਾਤਰੀਆਂ ਵੱਲੋਂ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।

ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ

ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਲੁਧਿਆਣਾ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ

ਇਸ ਦੌਰਾਨ ਲੁਧਿਆਣਾ ਦੇ ਏਡੀਸੀਪੀ ਪ੍ਰਗਿਆ ਜੈਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਯਾਤਰੀਆਂ ਨੂੰ ਕਹਿ ਦਿੱਤਾ ਗਿਆ ਹੈ ਕਿ ਚਾਰ ਵਜੇ ਤੱਕ ਟਰੇਨਾਂ ਨਹੀਂ ਚੱਲਣਗੀਆਂ। ਨਾਲ ਹੀ ਆਰਪੀਐੱਫ ਦੇ ਐੱਸਐੱਚਓ ਅਨਿਲ ਕੁਮਾਰ ਨੇ ਕਿਹਾ ਕਿ ਆਰਪੀਐੱਫ ਵੱਲੋਂ ਪਹਿਲਾਂ ਹੀ ਲੁਧਿਆਣਾ ਪੁਲਿਸ ਦੀ ਮਦਦ ਨਾਲ ਸਟੇਸ਼ਨ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ਼ ਤੋਂ ਇਲਾਵਾ ਟਰੇਨਾਂ ਦੀ ਆਵਾਜਾਈ ਚਾਰ ਵਜੇ ਤੱਕ ਬੰਦ ਰਹੇਗੀ।

ABOUT THE AUTHOR

...view details