ਲੁਧਿਆਣਾ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਕਾਫ਼ੀ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭੀਸ਼ਣ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਿਸ ਨੂੰ ਲੈਕੇ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਗਿਆਨੀ ਪ੍ਰਭਜੋਤ ਕੌਰ ਸੰਧੂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਹਵਾ ਵਿੱਚ ਘੱਟ ਨਮੀ ਹੋਣ ਕਾਰਨ ਧੂੜ ਮਿੱਟੀ ਦੇ ਤੁਫ਼ਾਨ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।ਉੱਥੇ ਉਨ੍ਹਾਂ ਕਿਹਾ ਕਿ ਬਿਜਲੀ ਦੀ ਚਮਕ ਨਾਲ ਹਲਕੀ ਅਤੇ ਦਰਮਿਆਨੀ ਬਾਰਿਸ਼ ਦੇ ਵੀ ਆਸਾਰ ਹਨ, ਪਰ ਤੇਜ ਮੀਂਹ ਨਹੀਂ ਪਵੇਗਾ ।