ਪੰਜਾਬ

punjab

ETV Bharat / state

ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜਾਏ, ਵਾਧੂ ਆਮਦਨ ਲਈ ਜਾ ਸਕਦਾ ਹੈ ਵੇਚਿਆ- ਡਿਪਟੀ ਕਮਿਸ਼ਨਰ - ਝੋਨੇ ਦੀ ਪਰਾਲੀ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਨਾਮ ਦੇ ਪਲਾਂਟ ਦਾ ਦੌਰਾ ਕੀਤਾ।

ਫ਼ੋਟੋ
ਫ਼ੋਟੋ

By

Published : Oct 16, 2020, 3:44 PM IST

ਲੁਧਿਆਣਾ: ਇੱਥੋਂ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਨਾਮ ਦੇ ਪਲਾਂਟ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਖੰਨਾ ਸੰਦੀਪ ਸਿੰਘ ਗੜ੍ਹਾ ਵੀ ਸ਼ਾਮਲ ਸਨ। ਵਰਿੰਦਰ ਕੁਮਾਰ ਸ਼ਰਮਾ ਨੇ ਇਸ ਦੌਰੇ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜਾਏ ਇਸ ਨੂੰ ਬਿਜਲੀ ਬਣਾਉਣ ਵਾਲੀਆਂ ਕੰਪਨੀਆਂ ਨੂੰ ਵੇਚਣ।

ਵੀਡੀਓ

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸ੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਲੁਧਿਆਣਾ ਅਤੇ ਫਤਿਹਗੜ ਸਾਹਿਬ ਜ਼ਿਲ੍ਹਿਆਂ ਵਿੱਚ ਲਗਭਗ 35000 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਇਕੱਠੀ ਕਰ ਰਿਹਾ ਹੈ ਅਤੇ ਇਸ ਤੋਂ ਬਿਜਲੀ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜਾਏ ਵੇਚਣ ਦੀ ਚੋਣ ਕਰਦੇ ਹਨ ਤਾਂ ਉਹ ਅਸਾਨੀ ਨਾਲ ਕਮਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਦੇ ਡਾਈਰੈਕਟਰ ਦਾ ਕਹਿਣਾ ਹੈ ਕਿ ਉਹ ਲਗਭਗ 35000 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਇਕੱਠੀ ਕਰਦੇ ਹਨ ਤੇ ਉਹ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਨ ਲਈ ਪ੍ਰਤੀ ਏਕੜ ਤਕਰੀਬਨ 2500-3000 ਰੁਪਏ ਅਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਕਿਸਾਨ ਉਨ੍ਹਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਤੋਂ ਉਹ ਝੋਨੇ ਦੀ ਪਰਾਲੀ ਇਕੱਠੀ ਕਰਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵੇਚ ਕੇ ਕਿਸਾਨ ਨਾ ਸਿਰਫ ਕਮਾਈ ਕਰ ਸਕਦੇ ਹਨ ਬਲਕਿ ਸਾਡੇ ਵਾਤਾਵਰਣ ਨੂੰ ਬਚਾਉਣ ਵਿੱਚ ਵੀ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਹਾਇਤਾ ਨਾਲ ਉਨ੍ਹਾਂ ਦੀ ਕੰਪਨੀ ਪ੍ਰਤੀ ਦਿਨ 60,000 ਯੂਨਿਟ ਪੈਦਾ ਕਰਦੀ ਹੈ, ਜਿਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਹੋਰਨਾਂ ਕਾਰਪੋਰੇਟ ਘਰਾਣਿਆਂ ਨੂੰ ਵੀ ਅੱਗੇ ਆ ਕੇ ਆਪਣੀ ਜਗ੍ਹਾ ਵਿੱਚ ਅਜਿਹੇ ਬਿਜਲੀ ਘਰ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਾਰਪੋਰੇਟ ਘਰਾਣੇ ਅਜਿਹੇ ਪਲਾਂਟ ਲਗਾਉਣ ਤਾਂ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਵਿੱਚ ਮਦਦ ਮਿਲ ਸਕਦੀ ਹੈ।

ABOUT THE AUTHOR

...view details