ਪੰਜਾਬ

punjab

ETV Bharat / state

ਲੁਧਿਆਣਾ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਪ੍ਰਿੰਸੀਪਲ ਵੱਲੋਂ ਛੇੜ-ਛਾੜ - ਪ੍ਰਿੰਸੀਪਲ 'ਤੇ ਛੇੜਛਾੜ ਦੇ ਦੋਸ਼

ਲੁਧਿਆਣਾ ਦੇ ਸਲੇਮ ਟਾਬਰੀ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਥੋ ਦੀ ਇੱਕ ਸਕੂਲ ਵਿਦਿਆਰਥਣ ਨੇ ਸਕੂਲ ਦੇ ਪ੍ਰਿੰਸੀਪਲ ਉੱਤੇ ਛੇੜਛਾੜ ਦੇ ਦੋਸ਼ ਲਗਾ ਦਿੱਤੇ। ਪ੍ਰਿੰਸੀਪਲ ਮੌਕੇ 'ਤੋਂ ਫ਼ਰਾਰ, ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

ludhiana student allegation on school principal
ਫ਼ੋਟੋ

By

Published : Jan 29, 2020, 11:30 PM IST

ਲੁਧਿਆਣਾ: ਸਲੇਮ ਟਾਬਰੀ ਦੇ ਇੱਕ ਨਿੱਜੀ ਸਕੂਲ ਦੀ ਵਿਦਿਆਰਥਣ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਉੱਤੇ ਹੀ ਉਸ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ। ਇਸ ਤੋਂ ਬਾਅਦ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ। ਫ਼ਿਰ ਮੌਕੇ 'ਤੇ ਪੁਲਿਸ ਪਹੁੰਚੀ ਤੇ ਪਰਿਵਾਰਕ ਮੈਂਬਰਾਂ ਨੂੰ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।

ਵੇਖੋ ਵੀਡੀਓ

ਵਿਦਿਆਰਥਣ ਨੇ ਦੋਸ਼ ਲਗਾਇਆ ਕਿ ਪ੍ਰਿੰਸੀਪਲ ਸਿਰਫ਼ ਕੁੜੀਆਂ ਨੂੰ ਹੀ ਆਪਣੇ ਕਮਰੇ ਵਿੱਚ ਬੁਲਾਉਂਦਾ ਹੈ। ਇਸੇ ਤਰ੍ਹਾਂ ਉਸ ਨੂੰ ਬੁਲਾਇਆ ਗਿਆ ਤੇ ਉਸ ਨਾਲ ਛੇੜਛਾੜ ਕੀਤੀ ਗਈ। ਪੀੜਤ ਦੀ ਮਾਂ ਨੇ ਮੰਗ ਕੀਤੀ ਹੈ ਕਿ ਇਸ ਸਕੂਲ ਨੂੰ ਬੰਦ ਕਰਵਾਇਆ ਜਾਵੇ। ਇਸ ਸਮੇਂ ਸਕੂਲ ਦਾ ਪ੍ਰਿੰਸੀਪਲ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

ਦੂਜੇ ਪਾਸੇ ਮੌਕੇ 'ਤੇ ਪਹੁੰਚੇ ਏਸੀਪੀ ਅਨਿਲ ਕੁਮਾਰ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮ ਦੀ ਭਾਲ ਕਰ ਕੇ ਉਸ ਨੂੰ ਜਲਦ ਹੀ ਗ੍ਰਿਫ਼ਤ ਵਿੱਚ ਲਿਆ ਜਾਵੇਗਾ।

ਇਹ ਵੀ ਪੜ੍ਹੋ: ਦਿੱਲੀ ਚੋਣਾਂ: ਅਕਾਲੀਆਂ ਨੂੰ ਮੁੜ ਆਇਆ ਭਾਜਪਾ ਦਾ ਹੇਜ, ਸਮਰਥਨ ਦਾ ਕੀਤਾ ਐਲਾਨ

ABOUT THE AUTHOR

...view details