ਲੁਧਿਆਣਾ: ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ 'ਤੇ ਨਿਸ਼ਾਨੇ ਵਿੰਨ੍ਹੇ ਤੇ ਨਸ਼ੇ ਨੂੰ ਲੈ ਕੇ ਪੁਲਿਸ ਅਤੇ ਕਾਂਗਰਸ ਦੇ ਮੰਤਰੀਆਂ 'ਤੇ ਹੀ ਸਵਾਲ ਖੜ੍ਹੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਪੰਜਾਬ ਦੇ ਵਿੱਚ ਇਕੱਠਿਆਂ ਹੀ ਰਹਿਣਗੇ।
ਅਕਾਲੀ ਦਲ ਤੇ ਭਾਜਪਾ ਪੰਜਾਬ ਵਿੱਚ ਇਕੱਠੇ ਰਹਿਣਗੇ: ਸੁਖਬੀਰ ਬਾਦਲ - ਸ਼੍ਰੋਮਣੀ ਅਕਾਲੀ ਦਲ
ਸੂਬੇ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਹੋ ਰਿਹਾ ਹੈ। ਇਸ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਖ਼ਾ ਹਲਕੇ 'ਚ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਲਾਂਪੁਰ ਦਾਖਾ ਹਲਕੇ ਵਿੱਚ ਉਨ੍ਹਾਂ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ ਤੇ ਵਿਕਾਸ ਦੇ ਨਾਂਅ ਤੇ ਹੀ ਅਕਾਲੀ ਦਲ ਚੋਣ ਲੜਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜੋ ਨਸ਼ਾ ਹੈ ਉਹ ਕਾਂਗਰਸ ਦੀ ਹੀ ਦੇਣ ਹੈ ਤੇ ਪੁਲਿਸ ਅਤੇ ਕਾਂਗਰਸ ਦੇ ਮੰਤਰੀਆਂ ਕੋਲ ਮਹੀਨੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਧੱਕੇਸ਼ਾਹੀਆਂ ਦੇ ਖਿਲਾਫ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ।
ਹੁਣ ਜ਼ਿਮਨੀ ਚੋਣਾਂ ਨੂੰ ਲੈ ਕੇ ਲਗਾਤਾਰ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ 'ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ ਤੇ ਜ਼ਿਮਨੀ ਚੋਣਾਂ 'ਚ ਨਸ਼ਾ ਵੱਡਾ ਮੁੱਦਾ ਬਣ ਕੇ ਉੱਭਰ ਰਿਹਾ ਹੈ।